ਔਰਤ ਨਾਲ ਛੇੜਛਾੜ ਕਰਨ ਵਾਲੇ ਪੰਡਿਤ ਨੂੰ ਪੁਲਿਸ ਨੇ ਭੇਜਿਆ ਜੇਲ
ਰੋਹਿਤ ਗੁਪਤਾ
ਗੁਰਦਾਸਪੁਰ 10 ਜੁਲਾਈ, 2026 :
ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਇੱਕ ਮਹਿਲਾ ਨਾਲ ਛੇੜ ਛਾੜ ਕਰਨ ਵਾਲੇ ਵਿਅਕਤੀ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਦੀਨਾ ਨਗਰ ਥਾਣੇ ਦੇ ਐਸਐਚਓ ਸੁਰਿੰਦਰ ਪਾਲ ਸਿੰਘ ਮੁਤਾਬਿਕ ਪੇਸ਼ੇ ਵਜੋਂ ਇਹ ਵਿਅਕਤੀ ਪੰਡਿਤ ਦੱਸਿਆ ਜਾ ਰਿਹਾ ਹੈ ਅਤੇ ਇਸ ਦੇ ਉੱਪਰ ਪਹਿਲਾਂ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ । ਇਸ ਦੇ ਖਿਲਾਫ ਇੱਕ ਔਰਤ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਜਦੋਂ ਰੇਲਵੇ ਸਟੇਸ਼ਨ ਦੇ ਨਜ਼ਦੀਕ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਇਸ ਵੱਲੋਂ ਰੋਕ ਕੇ ਉਸ ਨਾਲ ਛੇੜਛਾੜ ਕੀਤੀ ਗਈ ਜਿਸ ਤੋਂ ਬਾਅਦ ਇਸਦੇ ਖਿਲਾਫ ਮਾਮਲਾ ਦਰਜ ਕਰਕੇ ਇਸ ਨੂੰ ਗਿਰਫਤਾਰ ਕੀਤਾ ਗਿਆ ਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅਦਾਲਤੀ ਆਦੇਸ਼ਾਂ ਅਨੁਸਾਰ ਜੇਲ ਭੇਜ ਦਿੱਤਾ ਗਿਆ ਹੈ।
- Download Babushahi App
-
-