ਕਾਂਗਰਸ ਦੇ ਸੀਨੀਅਰ ਆਗੂ ਅਤੇ MLA ਦਾ ਦੇਹਾਂਤ
73 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ; ਸਿਆਸੀ ਜਗਤ ਵਿੱਚ ਛਾਈ ਸੋਗ ਦੀ ਲਹਿਰ
ਬਾਬੂਸ਼ਾਹੀ ਬਿਊਰੋ
ਸ੍ਰੀਨਗਰ/ਅਨੰਤਨਾਗ, 27 ਨਵੰਬਰ, 2026: ਜੰਮੂ-ਕਸ਼ਮੀਰ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਅਨੰਤਨਾਗ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਪੀਰਜ਼ਾਦਾ ਮੁਹੰਮਦ ਸਈਦ ਦੇ ਦੇਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ। ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਵਿਛੋੜੇ ਨਾਲ ਕਾਂਗਰਸ ਪਾਰਟੀ ਨੇ ਇੱਕ ਬੇਹੱਦ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜਿਆ ਆਗੂ ਗੁਆ ਦਿੱਤਾ ਹੈ, ਜਿਨ੍ਹਾਂ ਨੇ ਲੰਮੇ ਅਰਸੇ ਤੱਕ ਜੰਮੂ-ਕਸ਼ਮੀਰ ਦੀ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਈ। ਪਰਿਵਾਰਕ ਸੂਤਰਾਂ ਅਨੁਸਾਰ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦਮਹਲ ਅਚਬਲ ਵਿਖੇ ਕੀਤਾ ਜਾਵੇਗਾ।
- Download Babushahi App
-
-