ਕਾਂਗਰਸ ਪਾਰਟੀ ਨੂੰ ਵੱਡਾ ਝਟਕਾ , ਨਗਰ ਕੌਂਸਲ ਦੇ ਮੀਤ ਪ੍ਰਧਾਨ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਰੋਹਿਤ ਗੁਪਤਾ
ਗੁਰਦਾਸਪੁਰ , 29 ਨਵੰਬਰ 2026 :
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਨੂੰ ਵੱਡਾ ਬਲ ਮਿਲਿਆ ਹੈ। ਗੁਰਦਾਸਪੁਰ ਨਗਰ ਕੌਂਸਲ ਦੇ ਉਪ ਪ੍ਰਧਾਨ ਅਤੇ ਪੁਰਾਣੇ ਕਾਂਗਰਸੀ ਵਰਕਰ ਸੰਜੀਵ ਕੁਮਾਰ ਬਾਂਟੂ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਪਾਰਟੀ ਵਿੱਚ ਉਹਨਾਂ ਦਾ ਸਵਾਗਤ ਕੀਤਾ।
ਉੱਥੇ ਹੀ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸੰਜੀਵ ਕੁਮਾਰ ਬੰਟੋ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਹੜ ਆਏ ਸਨ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਹੜ ਪ੍ਰਭਾਵਿਤ ਇਲਾਕੇ ਵਿੱਚ ਜਾ ਕੇ ਸੇਵਾ ਕਾਰਜ ਕੀਤੇ ਜਿਸ ਤੋਂ ਉਹ ਕਾਫੀ ਪ੍ਰਭਾਵਿਤ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦੀ ਵੀ ਕਦਰ ਕਰਦੇ ਹਨ, ਦੂਜੇ ਪਾਸੇ ਕਾਂਗਰਸ ਪਾਰਟੀ ਨੇ ਉਹਨਾਂ ਨੂੰ ਵਾਈਸ ਪ੍ਰਧਾਨ ਤਾਂ ਨਗਰ ਕੌਂਸਲ ਦਾ ਬਣਾ ਦਿੱਤਾ ਪਰ ਉਹ ਨਗਰ ਕੌਂਸਲ ਦੇ ਸਿਰਫ ਨਾਂ ਦੇ ਵਾਈਸ ਪ੍ਰਧਾਨ ਹਨ, ਉਹਨਾਂ ਨੂੰ ਉੱਥੇ ਉਹ ਮਾਨ ਸਨਮਾਨ ਨਹੀਂ ਮਿਲਿਆ ਜਿਸ ਕਾਰਨ ਚਾਰ ਮਹੀਨੇ ਤੋਂ ਨਗਰ ਕੌਂਸਲ ਦੇ ਦਫਤਰ ਵੀ ਨਹੀਂ ਜਾ ਰਹੇ ਅਤੇ ਅਖੀਰ ਉਹਨਾਂ ਨੇ ਕਾਂਗਰਸ ਨੂੰ ਅਲਵਿਦਾ ਕਿਹਾ ਹੈ। ਉਹਨਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ ।
- Download Babushahi App
-
-