ਕਾਕਰੋਚ ਜਨਤਾ ਪਾਰਟੀ ਦਾ ਪੰਜਾਬ ਚ ਰੋਸ ਵਿਖਾਵਾ ਭਲਕੇ 13 ਜੂਨ ਨੂੰ
ਰਵੀ ਜੱਖੂ
ਚੰਡੀਗੜ੍ਹ, 12 ਜੂਨ 2026 : ਕਾਕਰੋਚ ਜਨਤਾ ਪਾਰਟੀ ਵੀ ਪੰਜਾਬ ਵਿੱਚ ਦਾਖਲ ਹੋ ਗਈ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 13 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤੀ ਇੱਕ ਵੀਡੀਓ ਵਿੱਚ ਇਹ ਐਲਾਨ ਕੀਤਾ।
ਦੀਪਕ ਨੇ ਕਿਹਾ ਕਿ ਉਹ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਗੇਟ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ NEET ਅਤੇ CBSE ਦੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਲਈ ਇੱਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
- Download Babushahi App
-
-