ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ: ਭਾਰਤੀ ਟੀਮ ਨੇ ਯੂਗਾਂਡਾ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
ਮੁਕਤਸਰ ਸਾਹਿਬ ਦੀ ਧੀ ਸਿਮਰਨ ਕੰਬੋਜ ਨੇ ਰੁਸ਼ਨਾਇਆ ਨਾਂ
ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 3 ਨਵੰਬਰ, 2026: ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਗਾਂਡਾ ਨੂੰ 35-15 ਦੇ ਵੱਡੇ ਫ਼ਰਕ ਨਾਲ ਹਰਾ ਕੇ ਸੋਨੇ ਦਾ ਤਗਮਾ ਆਪਣੇ ਨਾਂ ਕਰ ਲਿਆ ਹੈ। ਇਸ ਜੇਤੂ ਭਾਰਤੀ ਟੀਮ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੰਜਾਵਾ ਨਾਲ ਸਬੰਧਤ ਧੀ ਸਿਮਰਨ ਕੰਬੋਜ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਸਿਮਰਨ ਦੀ ਇਸ ਇਤਿਹਾਸਕ ਪ੍ਰਾਪਤੀ ਅਤੇ ਦੇਸ਼ ਲਈ ਮੱਲਾਹ ਮਾਰਨ 'ਤੇ ਪੂਰੇ ਖੇਤਰ ਅਤੇ ਪਰਿਵਾਰ ਵਿੱਚ ਖ਼ੁਸ਼ੀ ਦਾ ਮਾਹੌਲ ਹੈ, ਜਿਸ ਨਾਲ ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
- Download Babushahi App
-
-