ਕਾਰ ਸੇਵਾ ਸਬੰਧੀ ਅੱਜ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ੍ਰੀ ਅਖੰਡ ਸਾਹਿਬ ਅਰੰਭ
ਅੰਮ੍ਰਿਤਸਰ:- 9 ਅਗਸਤ 2026 ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ ਦੂਜੇ ਪਆੜ ਦੀ ਅਰੰਭਤਾ ਦੀ ਕਾਰ ਸੇਵਾ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਹੇਠ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ ਨੂੰ ਸੌਂਪੀ ਗਈ।
ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਵੱਲੋਂ ਜਾਰੀ ਇਕ ਲਿਖਤੀ ਪੈ੍ਰਸ ਬਿਆਨ ਕਿਹਾ ਕਿ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਅੱਜ ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਅਰੰਭ ਕੀਤੇ ਗਏ। ਜਿਨ੍ਹਾਂ ਦੇ ਭੋਗ 11-08-2026 ਦਿਨ ਮੰਗਲਵਾਰ ਨੂੰ ਪਾਏ ਜਾਣਗੇ ਉਪਰੰਤ 11 ਵਜੇ ਕਾਰ ਸੇਵਾ ਅਰੰਭਤਾ ਅਰਦਾਸ ਸਮਾਗਮ ਹੋਵੇਗਾ। ਜਿਸ ਵਿੱਚ ਸਿੱਖ ਪੰਥ ਦੀਆਂ ਧਾਰਮਿਕ ਸਖਸ਼ੀਅਤਾਂ, ਉਘੇ ਵਿਦਵਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰਨਗੀਆਂ। ਇਸ ਸਮੇਂ ਬਾਬਾ ਭਗਤ ਸਿੰਘ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਗੁਰਲਾਲ ਸਿੰਘ, ਬਾਬਾ ਕੇਵਲ ਸਿੰਘ ਕੋਮਲ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।
- Download Babushahi App
-
-