ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ
ਨਵੀਂ ਦਿੱਲੀ 31 ਅਗਸਤ, 2026 (ਮਨਮੋਹਨ ਸਿੰਘ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਸਰਦਾਰ ਮੋਹਿੰਦਰ ਪਾਲ ਸਿੰਘ ਚੱਢਾ ਨੂੰ ਜਨਮ ਦਿਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਦੋਵਾਂ ਆਗੂਆਂ ਨੇ ਸਰਦਾਰ ਮੋਹਿੰਦਰ ਪਾਲ ਸਿੰਘ ਚੱਢਾ ਦੀ ਚੰਗੀ ਸਿਹਤ, ਲੰਮੀ ਉਮਰ, ਖੁਸ਼ਹਾਲੀ ਅਤੇ ਹਰ ਖੇਤਰ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਹਮੇਸ਼ਾ ਤੰਦਰੁਸਤੀ ਬਖਸ਼ਣ ਅਤੇ ਸਿੱਖ ਕੌਮ ਤੇ ਸਮਾਜ ਦੀ ਸੇਵਾ ਲਈ ਹੋਰ ਵੱਧ ਤਾਕਤ ਅਤੇ ਉਤਸ਼ਾਹ ਪ੍ਰਦਾਨ ਕਰਨ।
ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਾ ਸਰਦਾਰ ਚੱਢਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਬਣੀ ਰਹੇ ਅਤੇ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੇ ਹੋਏ ਪੰਥ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ।
- Download Babushahi App
-
-