ਕਾਲਕਾ ਤੇ ਕਾਹਲੋਂ ਵੱਲੋਂ ਬਲਜੀਤ ਸਿੰਘ ਨੂੰ ਉੱਤਰਾਖੰਡ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤੀ ਤੇ ਵਧਾਈ
ਨਵੀਂ ਦਿੱਲੀ 30 ਅਕਤੂਬਰ, 2026
(ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਰਦਾਰ ਬਲਜੀਤ ਸਿੰਘ ਸੋਨੀ ਨੂੰ ਉੱਤਰਾਖੰਡ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਸ ਮੌਕੇ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਬਲਜੀਤ ਸਿੰਘ ਸੋਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਸੂਝ-ਬੂਝ, ਦੂਰਅੰਦੇਸ਼ੀ ਅਤੇ ਸਮਰਪਿਤ ਭਾਵਨਾ ਨਾਲ ਇਸ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇਹ ਨਵੀਂ ਜ਼ਿੰਮੇਵਾਰੀ ਸਰਦਾਰ ਸੋਨੀ ਨੂੰ ਸਮਾਜ ਦੀ ਭਲਾਈ, ਘੱਟ ਗਿਣਤੀ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਮਜ਼ਬੂਤੀ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਦਾ ਮੌਕਾ ਪ੍ਰਦਾਨ ਕਰੇਗੀ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਸਰਦਾਰ ਬਲਜੀਤ ਸਿੰਘ ਸੋਨੀ ਨੂੰ ਇਸ ਨਵੀਂ ਜ਼ਿੰਮੇਵਾਰੀ ਨੂੰ ਸਫ਼ਲਤਾਪੂਰਵਕ ਨਿਭਾਉਣ ਲਈ ਬਲ, ਬੁੱਧੀ ਅਤੇ ਵਿਵੇਕ ਬਖ਼ਸ਼ਣ ਅਤੇ ਉਨ੍ਹਾਂ ਦੇ ਹਰ ਉਪਰਾਲੇ ਨੂੰ ਲੋਕ-ਭਲਾਈ ਲਈ ਸਫ਼ਲਤਾ ਬਖ਼ਸ਼ਣ।
- Download Babushahi App
-
-