ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਬੀਰ ਸਿੰਘ ਕਲਰਾ ਨੂੰ ਜਨਮ ਦਿਨ ਤੇ ਮੁਬਾਰਕਾਂ
ਨਵੀਂ ਦਿੱਲੀ 1 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੀਐਸਜੀਐਮਸੀ ਦੇ ਮੈਂਬਰ ਸਰਦਾਰ ਸੁਖਬੀਰ ਸਿੰਘ ਕਲਰਾ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਤੇ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਸਰਦਾਰ ਕਾਲਕਾ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਅਤੇ ਸ੍ਰੀ ਗੁਰੂ ਸਾਹਿਬ ਜੀ ਸਰਦਾਰ ਸੁਖਬੀਰ ਸਿੰਘ ਕਲਰਾ ਨੂੰ ਚੰਗੀ ਸਿਹਤ, ਲੰਬੀ ਉਮਰ, ਨਿਰੋਗ ਜੀਵਨ ਅਤੇ ਸੇਵਾ ਦਾ ਹੋਰ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਪੰਥ, ਸਮਾਜ ਅਤੇ ਸੰਗਤ ਦੀ ਨਿਸ਼ਕਾਮ ਸੇਵਾ ਕਰਦੇ ਹੋਏ ਹੋਰ ਉੱਚਾਈਆਂ ਹਾਸਲ ਕਰਨ।
ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਕਲਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਸਮਰਪਿਤ ਮੈਂਬਰ ਹਨ, ਜੋ ਗੁਰੂ ਘਰ ਦੀ ਸੇਵਾ ਅਤੇ ਸੰਗਤ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਦੇ ਜਨਮ ਦਿਨ ਦੇ ਇਸ ਖੁਸ਼ੀ ਦੇ ਮੌਕੇ 'ਤੇ ਡੀਐਸਜੀਐਮਸੀ ਪਰਿਵਾਰ ਵੱਲੋਂ ਉਨ੍ਹਾਂ ਦੇ ਸੁਖਮਈ, ਸਫਲ ਅਤੇ ਚੜ੍ਹਦੀ ਕਲਾ ਭਰੇ ਜੀਵਨ ਦੀ ਕਾਮਨਾ ਕੀਤੀ ਗਈ।
- Download Babushahi App
-
-