ਕਿਸਾਨਾਂ ਦੀ ਚਿਤਾਵਨੀ :ਅਮਰੀਕਾ ਨਾਲ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਹਰਗਿਜ਼ ਮਨਜ਼ੂਰ ਨਹੀਂ
ਅਸ਼ੋਕ ਵਰਮਾ
ਸੀ੍ ਮੁਕਤਸਰ ਸਾਹਿਬ ,7 ਸਤੰਬਰ 2026 : ਭਾਰਤੀ ਕਿਸਾਨ ਯੂਨੀਅਨ( ਏਕਤਾ ਉਗਰਾਹਾਂ ) ਦੀ ਸੂਬਾ ਕਮੇਟੀ ਦੇ ਸੱਦੇ ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਲੈਂਡ ਪੂਲਿੰਗ,ਨਿੱਜੀ ਕਰਨ ਦੀਆਂ ਨੀਤੀਆਂ ਵਿਰੁੱਧ ਕਿਸਾਨਾਂ ਮਜ਼ਦੂਰਾਂ ਪੱਖੀ ਖੇਤੀ ਨੀਤੀ ਬਣਾਉਣ ਕਰਜ਼ਾ ਮੁਕਤੀ ਆਦਿ ਮੰਗਾਂ ਲਾਗੂ ਕਰਾਉਣ ਲਈ 30 ਅਗਸਤ ਤੋਂ ਜ਼ਿਲ੍ਹਾ ਹੈਡਕੁਆਰਟਰਾਂ ਸੀ੍ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ ਰਾਤ ਪੱਕਾ ਮੋਰਚਾ ਨੌਵੇਂ ਦਿਨ ਵੀ ਜਾਰੀ ਰਿਹਾ। ਰੋਸ ਧਰਨੇ ਵਿੱਚ ਬੋਲਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਸੁਖਰਾਜ ਸਿੰਘ ਰਹੂੜਿਆਂ ਵਾਲ਼ੀ ਤੇ ਡਾ.ਹਰਪਾਲ ਸਿੰਘ ਕਿੱਲਿਆਂ ਵਾਲੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਮਰੀਕਾ ਨਾਲ ਕੀਤਾ ਜਾ ਰਿਹਾ ਕਰ ਮੁਕਤ ਡੇਰੀ ਫਾਰਮਿੰਗ ਵਪਾਰ ਸਮਝੌਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਜਿਸ ਨਾਲ ਜਿੱਥੇ ਦਾਣਾ ਮੰਡੀਆਂ ਖ਼ਤਮ ਹੋਣਗੀਆਂ ਉਥੇ ਮੰਡੀ ਨਾਲ ਜੁੜੇ ਕਿਸਾਨਾਂ ਮਜ਼ਦੂਰਾਂ ਦਾ ਉਜਾੜਾ, ਆੜਤੀਏ ਮੁਨੀਮ ਵਪਾਰੀ ਟ੍ਰਾਂਸਪੋਰਟ, ਲੇਬਰ ਮਜ਼ਦੂਰ ਬੇਰੁਜ਼ਗਾਰ ਹੋਣਗੇ।
ਪੰਜਾਬ ਤੇ ਕੇਂਦਰ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਜ਼ਮੀਨਾਂ ਖੋਹਣ ਵਾਲੀ ਲੁਟੇਰੀ ਲੈਂਡ ਪੂਲਿੰਗ ਨੀਤੀ ਦੁਬਾਰਾ ਲਿਆਂਦੀ ਜਾ ਰਹੀ ਹੈ ਜਿਸ ਨੂੰ ਸੰਘਰਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਕੰਪਨੀਆਂ ਰਾਹੀਂ ਮੈਪ ਪੈਮਾਇਸ਼ ਲਈ ਡਰੋਨ ਚਲਾਏ ਜਾ ਰਹੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕਾਲੇ ਕਾਨੂੰਨਾਂ ਅਤੇ ਅੰਦੋਲਨ ਕਾਰੀ ਸਣੇ ਪਰਾਲੀ ਸਾੜਨ ਵਾਲੇ ਕਿਸਾਨਾਂ ਮਜ਼ਦੂਰਾਂ ਤੇ ਦਰਜ਼ ਪੁਲਿਸ ਕੇਸ,ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂਆਂ ਨੇ ਵੱਖ-ਵੱਖ ਮੰਗਾਂ ਉਠਾਈਆਂ ਅਤੇ ਉਨ੍ਹਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ।ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਜਗਰਾਜ ਸਿੰਘ ਸੁਖ਼ਨਾ ,ਮਿੱਠਾ ਲਾਲ ,ਨਾਹਰ ਸਿੰਘ ਦੌਲਾ ਮੱਘਰ ਸਿੰਘ ਕੋਟਲੀ, ਜਸਵੀਰ ਸਿੰਘ ਪੱਪਲਾ, ਲੰਬੀ ਬਲਾਕ, ਦੇ ਗੁਰਤੇਜ ਸਿੰਘ ਖੁੱਡੀਆਂ ਗੁਰਸੇਵਕ ਸਿੰਘ ਲੰਬੀ ਮੁਕਤਸਰ ਬਲਾਕ ਦੇ ਜਸਵਿੰਦਰ ਸਿੰਘ ਚੱਕ ਮਦਰੱਸਾ,ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ, ਸਰਗਰਮ ਵਰਕਰਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ ,ਜਸਵਿੰਦਰ ਸਿੰਘ ਸੰਗੂ ਧੌਣ ਸਮੇਤ ਵੱਡੀ ਗਿਣਤੀ ਕਿਸਾਨ, ਮਜ਼ਦੂਰ ਮੌਜੂਦ ਸਨ।
- Download Babushahi App
-
-