ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕਰਨ ਖ਼ਿਲਾਫ਼ ਕਿਸਾਨਾਂ ਨੇ ਕੀਤਾ ਮੁਕਤਸਰ ਦੇ ਡੀ. ਸੀ. ਦਫ਼ਤਰ ਦਾ ਘਿਰਾਓ
ਅੰਦੋਲਨਕਾਰੀ ਕਿਸਾਨਾਂ ਤੇ ਦਰਜ ਝੂਠੇ ਪੁਲਿਸ ਕੇਸ ਰੱਦ ਕਰੇ ਸਰਕਾਰ
ਅਸ਼ੋਕ ਵਰਮਾ
ਸੀ੍ ਮੁਕਤਸਰ ਸਾਹਿਬ, 5 ਸਤੰਬਰ 2026 : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪਿਛਲੇ ਛੇ ਦਿਨਾਂ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਗਾਏ ਗਏ ਅਣਮਿੱਥੇ ਸਮੇਂ ਦੇ ਧਰਨੇ ਨੂੰ ਅਣਗੌਲਿਆਂ ਕਰਨ ਤੇ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਨਾ ਭਰਨ ਤੇ ਅੱਜ ਕਿਸਾਨਾਂ ਨੇ ਡੀਸੀ ਦਫ਼ਤਰ ਦਾ ਮੁਕੰਮਲ ਘਿਰਾਓ ਕੀਤਾ ਕੀਤਾ। ਰੋਹ ਵਿੱਚ ਆਏ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਤੇ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਆਖਿਆ ਕਿ 5 ਅਪ੍ਰੈਲ 2022 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀ ਮੰਤਰੀ ਵੱਲੋਂ ਜਥੇਬੰਦੀਆਂ ਦੀ ਸੁਬਾਈ ਲੀਡਰਸ਼ਿਪ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਸੰਘਰਸ਼ਾਂ ਦੌਰਾਨ ਦਰਜ ਮੁਕੱਦਮੇ ਵਾਪਸ ਲੈਣ ਦੇ ਵਾਅਦੇ ਦੇ ਬਾਵਜੂਦ ਵੀ ਪੁਲਿਸ ਨੇ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਪਿਛਲੇ ਲੰਮੇ ਸਮੇਂ ਤੋਂ ਦਰਜ ਪੁਲਿਸ ਕੇਸ ਰੱਦ ਨਹੀਂ ਕੀਤੇ ਹਨ।
ਆਗੂਆਂ ਨੇ ਦੱਸਿਆ ਕਿ ਇਹਨਾਂ ਵਿੱਚ 2015 ਵਿੱਚ ਲੰਬੀ ਬਲਾਕ ਪਿੰਡ ਸਿੰਘੇ ਵਾਲਾ ਦੇ ਬਿਜਲੀ ਮੀਟਰ ਬਾਹਰ ਕੱਢਣ ਸਮੇਂ ਤੇ 2022 ਵਿੱਚ ਗੁਲਾਬੀ ਸੁੰਡੀ ਦੇ ਖਰਾਬੇ ਦੇ ਮੁਆਵਜੇ ਲਈ ਸੰਘਰਸ਼ ਦੌਰਾਨ ਦਰਜ ਪੁਲਿਸ ਕੇਸ ਪ੍ਰਮੁੱਖ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਖੇਤੀ ਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਵੱਲੋਂ ਵੀ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਕੇਸ ਰੱਦ ਕਰਨ ਦਾ ਵਾਅਦਾ ਅਜੇ ਤੱਕ ਵਫਾ ਨਹੀਂ ਹੋਇਆ। ਸਿੱਟੇ ਵਜੋਂ ਉਨ੍ਹਾਂ ਨੂੰ ਦਫਤਰ ਦਾ ਘਿਰਾਓ ਕਰਨ ਪਿਆ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਮੋਰਚੇ ਦੀਆਂ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮਲਕੀਤ ਸਿੰਘ ਗੱਗੜ ,ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ ਕੁਲਦੀਪ ਸਿੰਘ ਮਲੋਟ, ਕੁਲਦੀਪ ਸਿੰਘ ਕਰਮਗੜ, ਗੁਰਤੇਜ ਸਿੰਘ ਖੁੱਡੀਆਂ, ਹਰਫੂਲ ਸਿੰਘ ਭਾਗਸਰ, ਕੁਲਬੀਰ ਸਿੰਘ, ਸੁਖਰਾਜ ਸਿੰਘ ਰਹੂੜਿਆਂ, ਗੁਰਚਰਨ ਸਿੰਘ ਗੰਧੜ , ਅਜੈਬ ਸਿੰਘ ਮੱਲਣ ,ਹਰਪਾਲ ਸਿੰਘ ਧੂਲਕੋਟ , ਸੁਖਵੀਰ ਸਿੰਘ ਵਿੜੰਗ ਖੇੜਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਸਵਿੰਦਰ ਸਿੰਘ ਸੰਗੂਧੌਣ ਹਾਜ਼ਰ ਸਨ।
- Download Babushahi App
-
-