ਕੁਰਬਾਨੀ ਦੇ ਪਰਿਵਾਰ ਪਹਿਲੀ ਤਰਜੀਹ—ਨਵ-ਨਿਯੁਕਤ ਪੁਲਿਸ ਕਪਤਾਨ ਨੇ ਅਹੁਦਾ ਸੰਭਾਲਦਿਆਂ ਹੀ ਦਿੱਤਾ ਵੱਡਾ ਸੰਦੇਸ਼
ਸਰਵਣ ਜੀਤ ਸਿੰਘ ਨੂੰ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਵੱਲੋਂ ‘ਜੀ ਆਇਆਂ ਨੂੰ’ — 45 ਸ਼ਹੀਦ ਪਰਿਵਾਰਾਂ ਨਾਲ ਅਗਲੇ ਹਫ਼ਤੇ ਹੋਵੇਗੀ ਵਿਸ਼ੇਸ਼ ਮੀਟਿੰਗ
ਜਗਰਾਉਂ, 4 ਸਤੰਬਰ (ਦੀਪਕ ਜੈਨ )
ਪੰਜਾਬ ਪੁਲਿਸ ਵਿਭਾਗ ਵਿੱਚ ਹਾਲ ਹੀ ਵਿੱਚ ਹੋਏ ਵੱਡੇ ਪੱਧਰ ਦੇ ਤਬਾਦਲਿਆਂ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ, ਜਗਰਾਉਂ ਦੇ ਨਵ-ਨਿਯੁਕਤ ਪੁਲਿਸ ਕਪਤਾਨ ਸਥਾਨਕ ਸਰਵਣ ਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ’ਤੇ ਮਿਲਣ ਅਤੇ ਉਨ੍ਹਾਂ ਦੀਆਂ ਦੁੱਖ-ਤਕਲੀਫ਼ਾਂ ਸੁਣਨ ਦੀ ਪਹਿਲਕਦਮੀ ਨੂੰ ਸ਼ਹੀਦ ਪਰਿਵਾਰਾਂ ਵੱਲੋਂ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਗਿਆ।
ਇਸ ਮੌਕੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ, ਜਗਰਾਉਂ ਨਾਲ ਸਬੰਧਤ 45 ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਵੱਲੋਂ ਕੁਲਵੰਤ ਸਿੰਘ ਸਹੋਤਾ ਅਤੇ ਬਲਜੀਤ ਸਿੰਘ ਗੋਰਸੀਆਂ ਨੇ ਨਵ-ਨਿਯੁਕਤ ਪੁਲਿਸ ਕਪਤਾਨ ਸਥਾਨਕ ਸਰਵਣ ਜੀਤ ਸਿੰਘ ਨੂੰ ਬੁੱਕੇ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਿੱਘਾ ‘ਜੀ ਆਇਆਂ ਨੂੰ’ ਆਖਿਆ।
ਇਸ ਦੌਰਾਨ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ, ਉਨ੍ਹਾਂ ਦੀਆਂ ਲੋੜਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਨੂੰ ਪੁਲਿਸ ਕਪਤਾਨ ਦੇ ਧਿਆਨ ਵਿੱਚ ਲਿਆਉਣ ਲਈ ਵਿਸ਼ੇਸ਼ ਮੀਟਿੰਗ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੁਲਿਸ ਕਪਤਾਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਆਉਂਦੇ ਹਫ਼ਤੇ 45 ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਖੁਦ ਸੁਣਿਆ ਜਾਵੇਗਾ।
ਕੁਲਵੰਤ ਸਿੰਘ ਸਹੋਤਾ ਅਤੇ ਬਲਜੀਤ ਸਿੰਘ ਗੋਰਸੀਆਂ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣਨਾ ਸਿਰਫ਼ ਰਸਮੀ ਫ਼ਰਜ਼ ਨਹੀਂ, ਸਗੋਂ ਸਮਾਜ ਅਤੇ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਪੁਲਿਸ ਕਪਤਾਨ ਵੱਲੋਂ ਅਹੁਦਾ ਸੰਭਾਲਦਿਆਂ ਹੀ ਸ਼ਹੀਦ ਪਰਿਵਾਰਾਂ ਨੂੰ ਪਹਿਲ ਦੇਣਾ ਇੱਕ ਸਕਾਰਾਤਮਕ ਅਤੇ ਸਨਮਾਨਜਨਕ ਪਹਿਲ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਪੁਲਿਸ ਕਪਤਾਨ ਦੀ ਇਸ ਪਹਿਲਕਦਮੀ ਨਾਲ ਪੰਜਾਬ ਪੁਲਿਸ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਵਿਚਕਾਰ ਸੰਵਾਦ ਅਤੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਅਤੇ ਪਰਿਵਾਰਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਯਤਨ ਅੱਗੇ ਵਧਣਗੇ।
ਸ਼ਹੀਦ ਪਰਿਵਾਰਾਂ ਵੱਲੋਂ ਪੁਲਿਸ ਕਪਤਾਨ ਸਥਾਨਕ ਸਰਵਣ ਜੀਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਗਈ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਸ਼ਹੀਦ ਪਰਿਵਾਰਾਂ ਦੇ ਸਨਮਾਨ, ਸਹਿਯੋਗ ਅਤੇ ਜਾਇਜ਼ ਹੱਕਾਂ ਨੂੰ ਵਿਸ਼ੇਸ਼ ਤਰਜੀਹ ਮਿਲੇਗੀ।
ਇਸ ਮੌਕੇ ਰੀਡਰ ਹਰਪ੍ਰੀਤ ਸਿੰਘ ਅਤੇ ਸੀ.ਆਰ.ਸੀ. ਗੁਰਜੰਟ ਸਿੰਘ ਵੀ ਹਾਜ਼ਰ ਸਨ।
- Download Babushahi App
-
-