ਕੁਲਦੀਪ ਸਿੰਘ ਔਲਖ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ
ਪਾਰਟੀ ਨੇ ਦੂਸਰੀ ਵਾਰ ਸੌਂਪੀ ਅਹਿਮ ਜ਼ਿੰਮੇਵਾਰੀ,ਔਲਖ ਨੇ ਸੁਖਬੀਰ ਬਾਦਲ ਸਮੇਤ ਹਾਈਕਮਾਂਡ ਦਾ ਕੀਤਾ ਧੰਨਵਾਦ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,10 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਵੱਲੋਂ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਦੀ ਮੁੜ ਨਿਯੁਕਤੀ ਨਾਲ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਕੁਲਦੀਪ ਸਿੰਘ ਔਲਖ ਇਸ ਤੋਂ ਪਹਿਲਾਂ ਪਾਰਟੀ ਵਿੱਚ ਵਰਕਿੰਗ ਕਮੇਟੀ ਮੈਂਬਰ,ਜਥੇਬੰਦਕ ਸਕੱਤਰ,ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ,ਜਨਰਲ ਸਕੱਤਰ ਅਤੇ ਪ੍ਰੈੱਸ ਸਕੱਤਰ ਸਮੇਤ ਵੱਖ-ਵੱਖ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।ਇਸ ਤੋਂ ਇਲਾਵਾ ਉਹ ਜ਼ਿਲ੍ਹਾ ਯੋਜਨਾ ਬੋਰਡ ਵਿੱਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਆਪਣੀ ਮੁੜ ਨਿਯੁਕਤੀ ਲਈ ਕੁਲਦੀਪ ਸਿੰਘ ਔਲਖ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਦੂਸਰੀ ਵਾਰ ਭਰੋਸਾ ਪ੍ਰਗਟ ਕਰਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ,ਉਸ ਨੂੰ ਉਹ ਪੂਰੀ ਤਨਦੇਹੀ,ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਉਹ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
ਕੁਲਦੀਪ ਸਿੰਘ ਔਲਖ ਦੀ ਮੁੜ ਨਿਯੁਕਤੀ ’ਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਐੱਸਜੀਪੀਸੀ,ਸਰਕਲ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ,ਐੱਸਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ,ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਬੀਸੀ ਵਿੰਗ ਦੇ ਹਲਕਾ ਪ੍ਰਧਾਨ ਤੇ ਸਾਬਕਾ ਸਰਪੰਚ ਭੂਪਿੰਦਰ ਸਿੰਘ ਭਿੰਦਾ,ਐੱਸਈ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਕਸ਼ਮੀਰ ਸਿੰਘ ਫਤਿਆਬਾਦ,ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਬਲਵਿੰਦਰ ਸਿੰਘ,ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦਗਿੱਲ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਪ੍ਰਤਾਪ ਸਿੰਘ ਨੰਬਰਦਾਰ ਜਾਮਾਰਾਏ,ਗੁਰ ਸਿੱਧੂ ਘੜਕਾ,ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂਵਾਲਾ,ਸਾਰਜ ਸਿੰਘ ਧੁੰਨ,ਮਨਜੀਤ ਸਿੰਘ ਪੱਖੋਪੁਰਾ ਸਾਬਕਾ ਬਲਾਕ ਸੰਮਤੀ ਮੈਂਬਰ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ,ਯੂਥ ਆਗੂ ਹਰਦੀਪ ਸਿੰਘ ਖੱਖ,ਗੁਰਮੇਜ ਸਿੰਘ ਸਰਪੰਚ ਖੱਖ,ਨੰਬਰਦਾਰ ਅਮਰਜੀਤ ਸਿੰਘ, ਸਰਵਨ ਸਿੰਘ ਸਿਮਾ ਪ੍ਰਧਾਨ ਯੂਥ ਅਕਾਲੀ ਦਲ,ਗੁਰਮੀਤ ਸਿੰਘ ਪ੍ਰਧਾਨ ਬਾਬਾ ਜੀਵਨ ਸਿੰਘ ਭਲਾਈ ਮਿਸ਼ਨ,ਗੁਰਨਾਮ ਸਿੰਘ ਲਾਡੀ,ਮੱਸਾ ਸਿੰਘ ਮੈਂਬਰ,ਦਲਜੀਤ ਸਿੰਘ ਵਿਰਕ,ਮੋਹਨ ਸਿੰਘ ਮੈਂਬਰ ਪੰਚਾਇਤ, ਬਾਬਾ ਇੰਦਰਜੀਤ ਸਿੰਘ ਖੱਖ,ਸਾਹਿਬ ਸਿੰਘ ਭਗਤ,ਹਰਜਿੰਦਰ ਸਿੰਘ ਫੌਜੀ,ਤਰਸੇਮ ਸਿੰਘ,ਸ਼ੇਰ ਸਿੰਘ ਸਮੇਤ ਹੋਰਨਾਂ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਕੁਲਦੀਪ ਸਿੰਘ ਔਲਖ ਨੂੰ ਮੁੜ ਸੂਬਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਵਧਾਈ ਦਿੱਤੀ।
- Download Babushahi App
-
-