ਕੈਮਿਸਟ ਐਸੋਸੀਏਸ਼ਨ ਵੱਲੋਂ 21 ਜੂਨ ਨੂੰ ਨਾਚ ਘਰ ਵਿੱਚ ਵਿਸ਼ੇਸ਼ ਯੋਗ ਸਮਾਗਮ : ਅਸ਼ੋਕ ਬਾਲਿਆਂਵਾਲੀ
ਅਸ਼ੋਕ ਵਰਮਾ
ਬਠਿੰਡਾ, 19 ਜੂਨ 2026 :ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ 21 ਜੂਨ ਨੂੰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਪਤੰਜਲੀ ਯੋਗ ਸਮਿਤੀ ਦੇ ਸਹਿਯੋਗ ਨਾਲ ਠੰਡੀ ਸੜਕ ਸਥਿਤ ਰੇਲਵੇ ਗਰਾਊਂਡ ਦੇ ਨੇੜੇ ਨਾਚ ਘਰ ਵਿੱਚ ਸਵੇਰੇ 6 ਵਜੇ ਤੋਂ 7 ਵਜੇ ਤੱਕ ਵਿਸ਼ੇਸ਼ ਯੋਗ ਅਭਿਆਸ ਕਰਵਾਇਆ ਜਾਵੇਗਾ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਇਸ ਮੌਕੇ ਵਿਜੇਂਦਰ ਸ਼ਰਮਾ ਵੱਲੋਂ ਯੋਗ ਅਭਿਆਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਉਦੇਸ਼ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧਾਉਣਾ ਹੈ।
ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਤੰਜਲੀ ਯੋਗ ਸੰਮਤੀ ਦੇ ਪ੍ਰਧਾਨ ਹਰੀਓਮ, ਗੁਰਮੀਤ ਸਿੰਘ, ਜ਼ਿਲ੍ਹਾ ਮਹਾਸਚਿਵ ਰੁਪਿੰਦਰ ਗੁਪਤਾ, ਵਿੱਤ ਸਕੱਤਰ ਰਮੇਸ਼ ਗਰਗ, ਸੀਨੀਅਰ ਉਪ ਪ੍ਰਧਾਨ ਪਵਨ ਗਰਗ, ਹੋਲਸੇਲ ਯੂਨਿਟ ਦੇ ਪ੍ਰਧਾਨ ਕ੍ਰਿਸ਼ਨ ਗੋਇਲ ਅਤੇ ਆਰਸੀਏ ਦੇ ਮਹਾਸਚਿਵ ਸ਼ਮਸ਼ੇਰ ਸਿੰਘ, ਸਾਰੀਆਂ ਯੂਨੀਟਾਂ ਦੇ ਪ੍ਰਧਾਨ, ਸਕੱਤਰ ਤੇ ਸਾਰੇ ਕੈਮਿਸਟਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਯੋਗ ਕੈਂਪ ਦਾ ਲਾਭ ਉਠਾਉਣ।
- Download Babushahi App
-
-