ਕੋਟਲਾ ਸ਼ਾਹੀਆ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਲੱਗਾ ਵਿਸ਼ੇਸ਼ ਕੈਂਪ
ਰੋਹਿਤ ਗੁਪਤਾ
ਬਟਾਲਾ, 9 ਅਪ੍ਰੈਲ
'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਪਿੰਡ ਕੋਟਲਾ ਸ਼ਾਹੀਆ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਗਈ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਤਰਨਪ੍ਰੀਤ ਸਿੰਘ ਕਲਸੀ ਸਰਪੰਚ ਕੋਟਲਾ ਸ਼ਾਹੀਆ ਦੀ ਅਗਵਾਈ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ ਪਿੰਡ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿੑ, ਜਿਸ ਵਿੱਚ ਕਰੀਬ 266 ਲੋਕਾਂ ਵਲੋਂ ਹੈਲਥ ਕਾਰਡ ਬਣਾਉਣ ਦੀ ਰਜਿਸਟ੍ਰੇਸ਼ਨ ਕਰਵਾਈ ਗਈ।
ਇਸ ਮੌਕੇ ਗੱਲ ਕਰਦਿਆਂ ਤਰਨਪ੍ਰੀਤ ਸਿੰਘ ਕਲਸੀ ਨੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ ਤਹਿਤ' ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਲੋੜ ਪੈਣ 'ਤੇ ਵਿਅਕਤੀ ਆਪਣੀ ਬਿਮਾਰੀ ਦਾ ਇਲਾਜ ਕਰਵਾ ਸਕਦਾ ਹੈ, ਜਿਸ ਲਈ 10 ਲੱਖ ਰੁਪਏ ਤੱਕ ਕੈਸ਼ਲੈੱਸ ਦੀ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ, ਸਿੱਖਿਆ, ਮੁਫ਼ਤ ਬਿਜਲੀ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ।
ਇਸ ਮੌਕੇ ਵੀ.ਐਲ.ਈ ਪਵਿੱਤਰ ਸਿੰਘ, ਕੁਲਵਿੰਦਰ ਸਿੰਘ ਘੁੰਮਣ ਪੀ.ਐਚ.ਸੀ ਭੁੱਲਰ, ਕਰਮਜੀਤ ਕੌਰ ਆਸ਼ਾ ਵਰਕਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Displaying 1000724801.jpg.
Click to Follow Babushahi Facebook page →