ਮਾਮਲਾ ਡਾ. ਗੁਰਪ੍ਰੀਤ ਸਿੰਘ ਖਿਲਾਫ ਲੱਗੇ ਦੋਸ਼ਾਂ ਦਾ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੁੱਖ ਸਕੱਤਰ ਤੇ ਡੀ ਜੀ ਪੀ ਤੋਂ ਰਿਪੋਰਟ ਕੀਤੀ ਤਲਬ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ/ਚੰਡੀਗੜ੍ਹ, 22 ਅਗਸਤ, 2026: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ ਐਚ ਆਰ ਸੀ) ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਨੂੰ ਨੋਟਿਸ ਜਾਰੀ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ 5 ਕਰੋੜ ਰੁਪਏ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕਾਰਵਾਈ ਰਿਪੋਰਟ (ਏ ਟੀ ਆਰ) ਤਲਬ ਕੀਤੀ ਹੈ।
ਦੱਸਣਯੋਗ ਹੈ ਕਿ ਜਸਟਿਸ (ਰਿਟਾ.) ਰਣਜੀਤ ਸਿੰਘ ਨੇ ਦੋਸ਼ ਲਗਾਏ ਸਨ ਕਿ ਡਾ. ਗੁਰਪ੍ਰੀਤ ਕੌਰ ਨੇ ਇਕ ਜ਼ਬਰ ਜਨਾਹ ਕੇਸ ਨੂੰ ਰਫਾ ਦਫਾ ਕਰਵਾਉਣ ਲਈ 5 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਕਮਿਸ਼ਨ ਨੇ ਮੁੱਖ ਸਕੱਤਰ ਤੇ ਡੀ ਜੀ ਪੀ ਤੋਂ ਮਾਮਲੇ ਵਿਚ ਦੋ ਹਫਤਿਆਂ ਦੇ ਅੰਦਰ ਅੰਦਰ ਕੀਤੀ ਗਈ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ।
- Download Babushahi App
-
-