ਖਡੂਰ ਸਾਹਿਬ: ਕਣਕ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਚ ਗੁੱਸਾ: ਖਡੂਰ ਸਾਹਿਬ ਮੰਡੀ 'ਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕਿਸਾਨਾਂ ਨੇ ਘੇਰ ਕੇ ਪੁੱਛੇ ਤਿੱਖੇ ਸਵਾਲ
Baljit Singh
ਖਡੂਰ ਸਾਹਿਬ: 16 ਅਪ੍ਰੈਲ, 2026
ਖਡੂਰ ਸਾਹਿਬ ਦੀ ਦਾਣਾ ਮੰਡੀ ਵਿੱਚ ਅੱਜ ਉਸ ਸਮੇਂ ਸਥਿਤੀ ਗੰਭੀਰ ਹੋ ਗਈ ਜਦੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਘੇਰ ਲਿਆ। ਕਿਸਾਨ ਆਗੂ ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵਫਦ ਮੰਡੀ ਵਿੱਚ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਹੁੰਚਿਆ ਸੀ। ਇਤਫਾਕ ਨਾਲ ਉਸੇ ਸਮੇਂ ਵਿਧਾਇਕ ਲਾਲਪੁਰਾ ਵੀ ਉੱਥੇ ਪਹੁੰਚ ਗਏ, ਜਿਸ ਤੋਂ ਬਾਅਦ ਕਿਸਾਨਾਂ ਨੇ ਵਿਧਾਇਕ ਨੂੰ ਮੰਡੀ ਵਿੱਚ ਫਸਲ ਦੀ ਖਰੀਦ ਨਾ ਹੋਣ ਕਾਰਨ ਤਿੱਖੇ ਸਵਾਲ-ਜਵਾਬ ਕੀਤੇ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਏ ਹਨ ਪਰ ਸਰਕਾਰੀ ਖਰੀਦ ਦਾ ਕੋਈ ਨਾਮੋ-ਨਿਸ਼ਾਨ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵਿਧਾਇਕ ਤੋਂ ਮੰਗ ਕੀਤੀ ਕਿ ਖਰੀਦ ਪ੍ਰਕਿਰਿਆ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਸਾਹਮਣੇ ਹੋਏ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਸਰਕਾਰ ਦੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਫਿਲਹਾਲ ਮਾਮਲੇ 'ਤੇ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਬੰਧਾਂ ਨੂੰ ਜਲਦ ਸੁਧਾਰਨ ਦਾ ਭਰੋਸਾ ਦਿੱਤਾ ਗਿਆ ਹੈ।
Click to Follow Babushahi Facebook page →