ਖ਼ੂਨ ਦਾਨ ਕੈਂਪ 10 ਮਈ ਨੂੰ
ਜਗਰਾਉ (ਦੀਪਕ ਜੈਨ)
ਅਖਿਲ ਭਾਰਤੀਯ ਤੇਰਾਪੰਥ ਯੁਵਕ ਪਰਿਸ਼ਦ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਭਲਾਈ ਦੇ ਉਦੇਸ਼ ਨਾਲ 10 ਮਈ, ਐਤਵਾਰ ਨੂੰ ਮਹਾਪ੍ਰਗਯ ਸਕੂਲ, ਰਾਏਕੋਟ ਰੋਡ, ਜਗਰਾਓਂ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣਾ ਅਤੇ ਲੋਕਾਂ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਸੰਸਥਾ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੂਨਦਾਨ ਇੱਕ ਮਹਾਨ ਸੇਵਾ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀਆਂ ਅਤੇ ਆਮ ਲੋਕਾਂ ਨੂੰ ਇਸ ਖੂਨਦਾਨ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਕੈਂਪ ਦੌਰਾਨ ਸਿਹਤ ਵਿਭਾਗ ਦੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਖੂਨਦਾਨੀਆਂ ਦੀ ਜਾਂਚ ਕਰਕੇ ਪੂਰੀ ਸੁਰੱਖਿਆ ਅਤੇ ਸਹੂਲਤਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ। ਖੂਨਦਾਨ ਕਰਨ ਵਾਲੇ ਸੇਵਾਦਾਰਾਂ ਨੂੰ ਪ੍ਰਮਾਣ-ਪੱਤਰ ਦੇਕੇ ਸਨਮਾਨਿਤ ਵੀ ਕੀਤਾ ਜਾਵੇਗਾ।ਸੰਸਥਾ ਦੇ ਆਗੂਆਂ ਨੇ ਕਿਹਾ ਕਿ ਸਮਾਜ ਵਿੱਚ ਮਨੁੱਖਤਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਸਮੇਂ ਦੀ ਲੋੜ ਹਨ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਖੂਨਦਾਨ ਕਰਨਾ ਚਾਹੀਦਾ ਹੈ।
- Download Babushahi App
-
-