ਖੇਡਾਂ ਨੂੰ ਮਿਲਿਆ ਹੁਲਾਰਾ, ਇੰਦਰਜੀਤ ਸਿੰਘ ਜੋਸ਼ਨ ਨੇ ਲੋੜਵੰਦ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
ਕਿਹਾ– ਖਿਡਾਰੀਆਂ ਦਾ ਸਨਮਾਨ ਸਾਡੀ ਪਰੰਪਰਾ, ਅਕਾਲੀ ਸਰਕਾਰ ਬਣਨ 'ਤੇ ਹਰ ਪਿੰਡ ਵਿੱਚ ਬਣੇਗਾ ਆਧੁਨਿਕ ਸਟੇਡੀਅਮ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ: 3 ਅਗਸਤ 2026 ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਛੰਨਾ ਸ਼ੇਰ ਸਿੰਘ ਵਿਖੇ ਸਮਾਜਸੇਵੀ, ਖੇਡ ਪ੍ਰਮੋਟਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜੋਸ਼ਨ ਵੱਲੋਂ ਲੋੜਵੰਦ ਖਿਡਾਰੀਆਂ ਨੂੰ ਖੇਡ ਕਿੱਟਾਂ ਅਤੇ ਹੋਰ ਖੇਡ ਸਮੱਗਰੀ ਵੰਡੀ ਗਈ। ਇਸ ਦੌਰਾਨ ਵਾਲੀਬਾਲ, ਕ੍ਰਿਕਟ ਬੈਟ, ਬਾਲਾਂ ਸਮੇਤ ਹੋਰ ਲੋੜੀਂਦਾ ਸਾਮਾਨ ਖਿਡਾਰੀਆਂ ਨੂੰ ਸੌਂਪਿਆ ਗਿਆ।
ਸਮਾਗਮ ਵਿੱਚ ਪਿੰਡ ਦੇ ਸਰਪੰਚ, ਸਮੁੱਚੀ ਪੰਚਾਇਤ, ਖਿਡਾਰੀਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ। ਖਿਡਾਰੀਆਂ ਨੇ ਇੰਦਰਜੀਤ ਸਿੰਘ ਜੋਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਹੌਸਲਾ ਵੀ ਵਧਾਉਂਦੇ ਹਨ।
ਇਸ ਮੌਕੇ ਇੰਦਰਜੀਤ ਸਿੰਘ ਜੋਸ਼ਨ ਨੇ ਕਿਹਾ ਕਿ ਖਿਡਾਰੀਆਂ ਦਾ ਸਨਮਾਨ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਖੇਡਾਂ ਨਾਲ ਪੁਰਾਣਾ ਨਾਤਾ ਰਿਹਾ ਹੈ ਇਸ ਲਈ ਖੇਡਾਂ ਅਤੇ ਖਿਡਾਰੀਆਂ ਪ੍ਰਤੀ ਸਤਿਕਾਰ ਉਨ੍ਹਾਂ ਨੂੰ ਆਪਣੇ ਪੁਰਖਿਆਂ ਤੋਂ ਵਿਰਾਸਤ ਵਿੱਚ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਰ ਪਿੰਡ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਏ ਜਾਣਗੇ, ਤਾਂ ਜੋ ਪਿੰਡਾਂ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਵਧੀਆ ਮਾਹੌਲ ਮਿਲ ਸਕੇ ਅਤੇ ਉਹ ਦੇਸ਼-ਵਿਦੇਸ਼ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰ ਸਕੇ।
ਸਮਾਗਮ ਦੇ ਅੰਤ ਵਿੱਚ ਪਿੰਡ ਦੇ ਸਰਪੰਚ, ਸਮੁੱਚੀ ਪੰਚਾਇਤ, ਖਿਡਾਰੀਆਂ ਅਤੇ ਪਿੰਡ ਵਾਸੀਆਂ ਨੇ ਇੰਦਰਜੀਤ ਸਿੰਘ ਜੋਸ਼ਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲੋੜਵੰਦ ਖਿਡਾਰੀਆਂ ਨੂੰ ਖੇਡ ਸਮੱਗਰੀ ਮੁਹੱਈਆ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯਤਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਈ ਸਾਬਤ ਹੁੰਦੇ ਹਨ। ਪਿੰਡ ਵਾਸੀਆਂ ਨੇ ਆਸ ਪ੍ਰਗਟਾਈ ਕਿ ਇੰਦਰਜੀਤ ਸਿੰਘ ਜੋਸ਼ਨ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡਾਂ ਅਤੇ ਸਮਾਜ ਸੇਵਾ ਲਈ ਆਪਣਾ ਯੋਗਦਾਨ ਦਿੰਦੇ ਰਹਿਣਗੇ।
ਇਸ ਮੌਕੇ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ, ਦਾਰਾ ਸਿੰਘ ਮੈਂਬਰ ਪੰਚਾਇਤ, ਹਰਬੰਸ ਸਿੰਘ ,ਰਵੀ ,ਕਰਮਜੀਤ ਸਿੰਘ ,ਕਾਲਾ ,ਸਾਹਿਬ ਸਿੰਘ ,ਗਗਨ, ਹਰਪ੍ਰੀਤ ਸਿੰਘ ,ਬੰਨਸੂ, ਹਰਮੀਤ ਸਿੰਘ , ਸੁਖਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ, ਹਰਬੰਸ ਸਿੰਘ ਜੱਸੀ, ਗੁਰਲਾਲ ਸਿੰਘ ,ਗੁਰਵਿੰਦਰ ਸਿੰਘ, ਦੀਪੂ ,ਅਜੇ ਆਦਿ ਹਾਜ਼ਰ ਸਨ।
- Download Babushahi App
-
-