ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 31 ਅਗਸਤ 2026: ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪਲਵੀ ਮਿਸ਼ਰਾ, ਆਈ.ਏ.ਐਸ. ਨੇ ਦੱਸਿਆ ਕਿ ਖਿਡਾਰੀ ਕਿਊ.ਆਰ. ਕੋਡ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਖਿਡਾਰੀ ਖੇਡ ਵਿਭਾਗ ਪੰਜਾਬ ਦੀ ਅਧਿਕਾਰਤ ਵੈੱਬਸਾਈਟ sports.punjab.gov.in ’ਤੇ ਜਾ ਕੇ ਵੀ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਡਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
- Download Babushahi App
-
-