ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ
ਬਾਬੂਸ਼ਾਹੀ ਬਿਊਰੋ
ਅੰਮਿਤਸਰ 20 ਮਈ ਬਲਰਾਜ ਸਿੰਘ ਰਾਜਾ
ਸਾਉਣੀ ਦੀਆ ਫਸਲਾਂ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ, ਖਾਦਾਂ ਦੀ ਸੰਤੁਲਿਤ ਵਰਤੋਂ, ਜੰਤਰ ਦੀ ਫ਼ਸਲ ਨੂੰ ਹਰੀ ਖਾਦ ਵਜੋਂ ਵਰਤਣ, ਵਾਤਾਵਰਨ ਦੀ ਸਾਂਭ ਸੰਭਾਲ ਅਤੇ ਨੈਚੁਰਲ ਫਾਰਮਿੰਗ/ ਕੁਦਰਤੀ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਗੁਰਸਾਹਿਬ ਸਿੰਘ ਪੱਟੀ ਦੇ ਦਿਸ਼ਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਸ਼ਪਾਲ ਸਿੰਘ ਬੰਡਾਲਾ ਦੀ ਅਗਾਵਾਈ ਹੇਠ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਵੱਖ-ਵੱਖ ਖੇਤੀ ਮਾਹਿਰਾਂ ਨੇ ਸਾਉਣੀ ਦੀਆਂ ਮੁੱਖ ਫਸਲਾਂ ਝੋਨਾ, ਬਾਸਮਤੀ, ਮੱਕੀ ਦੀ ਬਿਜਾਈ ਸਬੰਧੀ ਅਗੇਤੇ ਫਸਲੀ ਪ੍ਰਬੰਧਨ, ਫਸਲੀ ਰਹਿੰਦ ਖੂੰਦ/ ਸਟਰਾਅ ਮੈਨੇਜਮੈਂਟ ਤਹਿਤ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਵਾਤਾਵਰਨ ਅਤੇ ਜ਼ਮੀਨ ਦੇ ਭਾਰੀ ਨੁਕਸਾਨ, ਪਾਣੀ ਦੀ ਬਚਤ ਲਈ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਸਬੰਧੀ ਅਤੇ ਜ਼ਮੀਨ ਦੀ ਸਿਹਤ ਸੁਧਾਰ ਲਈ ਜੰਤਰ ਬੀਜ ਨੂੰ ਹਰੀ ਖਾਦ ਵਜੋਂ ਖੇਤਾਂ ਵਿੱਚ ਖਪਾਉਣ ਦੀ ਵਿਧੀ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਹਿੱਤ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾ ਰਛਪਾਲ ਸਿੰਘ ਬੰਡਾਲਾ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ ਵੱਲੋਂ ਕਿਸਾਨ ਭਰਾਵਾਂ ਨੂੰ ਝੋਨੇ ਬਾਸਮਤੀ ਦੀਆਂ ਕਿਸਮਾਂ ਦੀ ਚੋਣ, ਬੀਜ ਸੋਧ,ਨਦੀਨ ਕੰਟਰੋਲ, ਜੰਤਰ ਦੀ ਫ਼ਸਲ ਨੂੰ ਹਰੀ ਖਾਦ ਵਜੋਂ ਖੇਤਾਂ ਦੇ ਵਿੱਚ ਵਾਹ ਕੇ ਕੈਮੀਕਲ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ, ਖੇਤੀ ਜਹਿਰਾਂ ਦੀ ਲੋੜ ਅਨੁਸਾਰ ਸੰਤੁਲਿਤ ਵਰਤੋਂ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਅਤੇ ਫਸਲੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ ਕੀਤੀ ਗਈ, ਡਾ ਬਲਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ, ਝੋਨੇ/ ਬਾਸਮਤੀ ਦੀ ਫਸਲ ਤੇ ਹੋਣ ਵਾਲੇ ਕੀੜੇ ਮਕੌੜੇ, ਬਿਮਾਰੀਆਂ ਦੇ ਹਮਲੇ ਅਤੇ ਕੰਟਰੋਲ ਸਬੰਧੀ ਜਾਣਕਾਰੀ ਦਿੱਤੀ ਗਈ। ਡਾ ਸਤਵੰਤ ਕੌਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਫਸਲੀ ਵਿਭਿੰਨਤਾ ਤਹਿਤ ਪਾਣੀ ਦੀ ਬਚਤ ਲਈ ਸਾਉਣੀ ਮੱਕੀ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ, ਡਾ ਪ੍ਰਭਜੋਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਵਿਧੀ, ਨਦੀਨ ਕੰਟਰੋਲ, ਅਤੇ ਇਸ ਵਿਧੀ ਨਾਲ ਬੀਜੇ ਝੋਨੇ ਵਿੱਚ ਖਾਦਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ ਗਈ, ਸ੍ਰੀ ਸੁਖਜਿੰਦਰ ਸਿੰਘ ਖੇਤਬਾੜੀ ਉਪ ਨਿਰੀਖਕ ਵੱਲੋਂ ਐਗਰੀ ਸਟੈਕ ਅਧੀਨ ਫਾਰਮਰ ਰਜਿਸਟਰੀ ਅਤੇ ਖੇਤੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ ਅਤੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ, ਇਸ ਮੌਕੇ ਲੰਘ ਕੇਅਰ ਫਾਊਂਡੇਸ਼ਨ ਤੋਂ ਡਾ ਸੋਨਾਲੀ ਵੋਹਰਾ ਜੀ ਵੱਲੋਂ ਹਵਾ ਪ੍ਰਦੂਸ਼ਣ ਨਾਲ ਮਨੁੱਖੀ ਸਿਹਤ ਅਤੇ ਫੇਫੜਿਆਂ ਤੇ ਪੈਣ ਵਾਲੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ ਗਿਆ, ਸੀ ਆਈ ਪੀ ਟੀ ਤੋਂ ਸ ਅੰਗਰੇਜ਼ ਸਿੰਘ ਵੱਲੋਂ ਝੋਨੇ ਦੀ ਫ਼ਸਲ ਵਿੱਚ ਪਾਣੀ ਦੀ ਬਚਤ ਲਈ ਵੱਖ ਵੱਖ ਖੇਤੀ ਉਪਕਰਣ ਜਿਸ ਵਿੱਚ ਟੈਸ਼ੀਓਮੀਟਰ ਅਤੇ ਹੋਰ ਸੈਂਸਰ ਬੇਸਡ ਉਪਕਰਨਾ ਸੰਬੰਧੀ ਜਾਣਕਾਰੀ ਦਿੱਤੀ ਗਈ, ਤਕਨੀਕੀ ਸੈਸ਼ਨ ਦੀ ਸਮਾਪਤੀ ਉਪਰੰਤ ਰੰਗ ਮੰਚ ਦੀ ਟੀਮ ਵੱਲੋਂ ਸ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ, ਖੇਤੀ ਜਹਿਰਾਂ ਦੀ ਵਰਤੋਂ ਘਟਾਉਣ, ਪਾਣੀ ਦੀ ਬਚਤ ਕਰਨ, ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਹਿੱਤ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਨੁੱਕੜ ਨਾਟਕਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਤੋਂ ਤਲਵਿੰਦਰ ਸਿੰਘ ਖੇਤੀ ਵਿਸਥਾਰ ਅਫਸਰ, ਤਰਸੇਮ ਸਿੰਘ, ਨਿਸ਼ਾਨ ਸਿੰਘ, ਪਰਮਿੰਦਰ ਸਿੰਘ, ਸਤਕਰਤਾਰ ਸਿੰਘ ਏਐਸਆਈ, ਸੁਦੀਪ ਸਿੰਘ ਬੀਟੀਐਮ, ਤਨਵੀਰ ਸਿੰਘ, ਰਾਹੁਲ ਸਿੰਘ ਏਟੀਐਮ, ਅਮਰਜੀਤ ਸਿੰਘ ਕੁਲਵੰਤ ਸਿੰਘ ਅਤੇ ਸਤਵੰਤ ਕੌਰ ਸਮੂਹ ਅਧਿਕਾਰੀ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਤੋਂ ਆਏ ਅਗਾਂਹਵਧੂ ਕਿਸਾਨ ਹਾਜ਼ਰ ਸਨ।
- Download Babushahi App
-
-