ਖੇਤੀਬਾੜੀ ਯੂਨੀਵਰਸਟੀ ਲੁਧਿਆਣਾ ਦੇ ਡਾਇਰੈਕਟ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 14 ਮਈ 2026:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਸ਼੍ਰੀ ਪਰਵੇਂਦਰ ਸ਼ਿਓਰਾਨ, ਨਿਰਦੇਸ਼ਕ, ਖੇਤੀਬਾੜੀ ਤਕਨਾਲੋਜੀ ਪ੍ਰਯੋਗ ਅਤੇ ਖੋਜ਼ ਸੰਸਥਾਨ ਜੋਨ-1 ਨੇ ਦੌਰਾ ਕੀਤਾ। ਉਨ੍ਹਾਂ ਕੇਂਦਰ ਵਿਖੇ ਸਥਾਪਿਤ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਨਿਰੀਖਣ ਕੀਤਾ ਅਤੇ ਕੇ.ਵੀ.ਕੇ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕੇਂਦਰ ਵੱਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਹਰਿਆਣਾ ਤੋਂ ਪਦਮ ਸ਼੍ਰੀ ਅਵਾਰਡੀ ਕਿਸਾਨ ਅਤੇ “ਬੇਬੀ ਕੌਰਨ ਦੇ ਪਿਤਾਮਾ” ਵਜੋਂ ਪ੍ਰਸਿੱਧ ਕੰਵਲ ਸਿੰਘ ਚੌਹਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਕੇ.ਵੀ.ਕੇ. ਵਿਖੇ ਸਥਾਪਿਤ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ ਅਤੇ ਆਪਣੇ ਖੇਤੀਬਾੜੀ ਤਜ਼ਰਬਿਆਂ ਅਤੇ ਨਵੀਂਨਤਮ ਖੇਤੀ ਮਾਡਲਾਂ ਬਾਰੇ ਕੇ.ਵੀ.ਕੇ. ਦੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਖੇਤੀ ਵਿੱਚ ਫ਼ਸਲੀ ਵਿਭਿੰਨਤਾ ਅਤੇ ਉੱਨਤ ਤਕਨੀਕਾਂ ਨੂੰ ਅਪਣਾਉਣ ਨਾਲ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।
ਇਸ ਮੌਕੇ ਕੇ.ਵੀ.ਕੇ. ਬਠਿੰਡਾ ਦੇ ਅਧਿਕਾਰੀਆਂ ਅਤੇ ਵਿਗਿਆਨੀਆਂ ਵੱਲੋਂ ਮਹਿਮਾਨਾਂ ਨੂੰ ਕੇਂਦਰ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕਿਸਾਨ ਭਲਾਈ, ਟਿਕਾਊ ਖੇਤੀ, ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਵਰਤੋਂ ਘਟਾਉਣ ਨੂੰ ਹੋਰ ਪ੍ਰੋਤਸਾਹਿਤ ਕਰਨ ਬਾਰੇ ਵੀ ਚਰਚਾ ਕੀਤੀ ਗਈ।
- Download Babushahi App
-
-