ਖੇਤੀਬਾੜੀ ਵਿਭਾਗ ਵੱਲੋਂ ਬਠਿੰਡਾ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ 27 ਨਵੰਬਰ ਨੂੰ
ਅਸ਼ੋਕ ਵਰਮਾ
ਬਠਿੰਡਾ, 21 ਨਵੰਬਰ 2025: ਹਾੜ੍ਹੀ 2025-26 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਦਾ ਕਿਸਾਨ ਮੇਲਾ ਲਾਰਡ ਰਾਮਾਂ ਹਾਲ, ਅਨਾਜ ਮੰਡੀ ਬਠਿੰਡਾ ਵਿਖੇ 27 ਨਵੰਬਰ 2025 ਨੂੰ ਸਵੇਰੇ 9 ਵਜੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਨੇ ਸਾਂਝੀ ਕੀਤੀ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਮੇਲੇ ਵਿੱਚ ਲਗਭਗ 2 ਹਜ਼ਾਰ ਕਿਸਾਨਾਂ ਵੱਲੋਂ ਭਾਗ ਲਿਆ ਜਾਵੇਗਾ। ਮੇਲੇ ਦੇ ਪ੍ਰਧਾਨਗੀ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ਼੍ਰੀ ਜਸਵਿੰਦਰ ਸਿੰਘ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਮੇਲੇ ਵਿੱਚ ਖਾਸ ਤੌਰ ’ਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ, ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਵੀ ਮਾਹਿਰਾਂ ਦੀ ਟੀਮ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਮੇਲੇ ਦਾ ਲਾਭ ਲੈਣ।