ਖੰਨਾ ਵਿੱਚ ਕਾਂਗਰਸ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ; ਸਾਬਕਾ ਐੱਮ.ਸੀ. ਦੇ ਪਤੀ ਅਤੇ ਆਜ਼ਾਦ ਚੋਣ ਲੜ ਚੁੱਕੇ ਉਮੀਦਵਾਰ ਮੱਖਣ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਲ
ਖੰਨਾ( ਰਵਿੰਦਰ ਢਿੱਲੋਂ)
ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਐੱਮ.ਸੀ. ਦੇ ਪਤੀ ਅਤੇ ਖ਼ੁਦ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਆਗੂ ਸ. ਮੱਖਣ ਸਿੰਘ ਜੀ ਆਪਣੇ ਅਨੇਕਾਂ ਸਾਥੀਆਂ ਅਤੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸਾਬਕਾ ਕੈਬਨਿਟ ਮੰਤਰੀ ਸ. ਗੁਰਕੀਰਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਹੋਈ।
ਸ. ਗੁਰਕੀਰਤ ਸਿੰਘ ਜੀ ਨੇ ਸ. ਮੱਖਣ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਜੀ ਆਇਆਂ ਨੂੰ ਆਖਦਿਆਂ ਸਿਰੋਪਾਓ ਬਖ਼ਸ਼ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸ. ਗੁਰਕੀਰਤ ਸਿੰਘ ਨੇ ਕਿਹਾ ਕਿ ਸ. ਮੱਖਣ ਸਿੰਘ ਵਰਗੇ ਮਿਹਨਤੀ ਅਤੇ ਜਨਤਾ ਨਾਲ ਜੁੜੇ ਆਗੂਆਂ ਦੇ ਆਉਣ ਨਾਲ ਖੰਨਾ ਖੇਤਰ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਪਾਰਟੀ ਵਿੱਚ ਇਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਸਮੇਂ ਕਾਂਗਰਸ ਵਿੱਚ ਸ਼ਾਮਲ ਹੋਣ ਉਪਰੰਤ ਸ. ਮੱਖਣ ਸਿੰਘ ਨੇ ਸ. ਗੁਰਕੀਰਤ ਸਿੰਘ ਜੀ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ. ਗੁਰਕੀਰਤ ਸਿੰਘ ਦੀ ਵਿਕਾਸ ਪ੍ਰਤੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਖੰਨਾ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਸਥਾਨਕ ਸਮਰਥਕ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ, ਜਿਨ੍ਹਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ।
ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਰਾਜੀਵ ਰਾਏ ਮਹਿਤਾ, ਪ੍ਰਧਾਨ ਕਮਲਜੀਤ ਸਿੰਘ ਲੱਧੜ, ਸਾਬਕਾ ਪ੍ਰਧਾਨ ਵਿਲਾਸ ਮਹਿਤਾ, ਸਾਬਕਾ ਚੇਅਰਮੈਨ ਸਤਨਾਮ ਸਿੰਘ ਸੋਨੀ, ਡਾ ਗੁਰਮੁਖ ਸਿੰਘ ਚਾਹਲ ਵੀ ਹਾਜ਼ਰ ਸਨ।
- Download Babushahi App
-
-