ਖੰਨਾ ਪੁਲਿਸ ਨੇ ਲੁਟੇਰਾ ਗੈਂਗ ਦਾ ਕੀਤਾ ਪਰਦਾਫਾਸ਼: 4 ਮੁਲਜ਼ਮ ਗ੍ਰਿਫ਼ਤਾਰ, ਸੋਨੇ ਦੇ ਗਹਿਣੇ ਤੇ ਮੋਟਰਸਾਈਕਲ ਬਰਾਮਦ
Ravinder Singh
ਖੰਨਾ, 6 ਅਗਸਤ 2026:
ਖੰਨਾ ਪੁਲਿਸ ਨੇ SSP ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਕ ਸ਼ਾਤਰ ਲੁਟੇਰਾ ਗੈਂਗ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 1 ਮੁਲਜ਼ਮ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇਹ ਗਿਰੋਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
SP (ਜਾਂਚ) ਪਵਨਜੀਤ ਨੇ ਦੱਸਿਆ ਕਿ City Police Station-2 ਦੇ SHO ਤਰਵਿੰਦਰ ਕੁਮਾਰ ਦੀ ਟੀਮ ਨੂੰ ਮਿਲੀ secret information ਦੇ ਆਧਾਰ 'ਤੇ Malerkotla Road ਨੇੜੇ ਰਾਜਧਾਨੀ ਇਨਕਲੇਵ ਤੋਂ ਨਾਕਾਬੰਦੀ ਦੌਰਾਨ ਯਾਦਵਿੰਦਰ ਸਿੰਘ ਉਰਫ਼ ਜਿੰਮੀ, ਅਸਲਮ ਮੁਹੰਮਦ ਉਰਫ਼ ਆਸ਼ੂ, ਸੁਖਦੀਪ ਸਿੰਘ ਉਰਫ਼ ਪੋਪੋ ਅਤੇ ਦਵਿੰਦਰ ਕੌਰ ਨੂੰ ਕਾਬੂ ਕੀਤਾ ਗਿਆ। ਇਹ ਸਾਰੇ ਮੁਲਜ਼ਮ ਮਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਰਹਿਣ ਵਾਲੇ ਹਨ, ਜਦਕਿ ਉਨ੍ਹਾਂ ਦੀ ਸਾਥੀ ਗੁਰਮੀਤ ਕੌਰ ਫਿਲਹਾਲ absconding ਹੈ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗੈਂਗ ਖੰਨਾ, ਸਮਰਾਲਾ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਪਟਿਆਲਾ, ਲੁਧਿਆਣਾ ਦਿਹਾਤੀ ਅਤੇ ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਹਗੀਰਾਂ, ਬਜ਼ੁਰਗਾਂ ਅਤੇ ਔਰਤਾਂ ਨੂੰ target ਬਣਾ ਕੇ ਸੋਨੇ ਦੀਆਂ ਚੇਨਾਂ, ਵਾਲੀਆਂ, cash ਅਤੇ vehicles ਦੀ ਲੁੱਟ-ਖੋਹ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਸੋਨੇ ਦੀਆਂ ਚੇਨਾਂ, 4 ਜੋੜੇ ਸੋਨੇ ਦੀਆਂ ਵਾਲੀਆਂ, 1 ਬਿਨਾਂ ਨੰਬਰ ਵਾਲਾ Pulsar motorcycle ਅਤੇ 1 ਤੇਜ਼ਧਾਰ ਹਥਿਆਰ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
- Download Babushahi App
-
-