ਗੁਰਦਰਸ਼ਨ ਸਿੰਘ ਸੈਣੀ ਦੀ ਹਮਾਇਤ 'ਚ ਨਿੱਤਰਿਆ ਵਾਲਮੀਕਿ ਸਮਾਜ, ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਭਾਜਪਾ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ
ਡੇਰਾਬੱਸੀ/ 26 ਅਕਤੂਬਰ (2026) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅੱਜ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਮੀਤ ਪ੍ਰਧਾਨ ਸ. ਗੁਰਦਰਸ਼ਨ ਸਿੰਘ ਸੈਣੀ ਨੇ ਆਪਣੇ ਪੁੱਤਰ ਹਰਦੀਪ ਸਿੰਘ ਸੈਣੀ ਅਤੇ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਆਗੂਆਂ ਤੇ ਵਰਕਰਾਂ ਸਮੇਤ ਮੁਲਾਕਾਤ ਕੀਤੀ। ਇਸ ਮੌਕੇ ਭਗਵਾਨ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦੇਣ ਦੇ ਨਾਲ-ਨਾਲ ਸਮਾਜਿਕ ਏਕਤਾ ਅਤੇ ਭਾਜਪਾ ਦੀ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਮੂਹ ਵਾਲਮੀਕਿ ਸਮਾਜ ਨੂੰ ਭਗਵਾਨ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਸਮਾਨਤਾ, ਸਦਭਾਵਨਾ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਆਪਸੀ ਭਾਈਚਾਰਾ, ਏਕਤਾ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਸ੍ਰੀ ਸੈਣੀ ਨੇ ਵਾਲਮੀਕਿ ਸਮਾਜ ਦੇ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸ. ਗੁਰਦਰਸ਼ਨ ਸਿੰਘ ਸੈਣੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਨਾਲ ਮਿਲ ਕੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਸਮਾਜ ਦੇ ਵੱਖ-ਵੱਖ ਵਰਗਾਂ ਦੀ ਸਰਗਰਮ ਭਾਗੀਦਾਰੀ ਅਤੇ ਆਪਸੀ ਸਹਿਯੋਗ ਨਾਲ ਹੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਦੌਰਾਨ ਵਾਲਮੀਕਿ ਸਮਾਜ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਵਾਲਮੀਕਿ ਸਮਾਜ ਦੇ ਲੋਕ ਸ. ਗੁਰਦਰਸ਼ਨ ਸਿੰਘ ਸੈਣੀ ਦੇ ਸਮਰਥਨ ਵਿੱਚ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਆਗੂ ਅਤੇ ਵਰਕਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਰਾਜ ਕੁਮਾਰ ਵਾਲਮੀਕੀ, ਜ਼ਿਲ੍ਹਾ ਪ੍ਰਧਾਨ ਰਾਧੇ ਸ਼ਿਆਮ ਐੱਸ.ਸੀ. ਮੋਰਚਾ ਪੰਜਾਬ, ਅੰਬਾਲਾ ਦੇ ਸਾਬਕਾ ਕੌਂਸਲਰ ਗੁਲਸ਼ਨ ਸੋਨੂੰ, ਅੰਬਾਲਾ ਕੈਂਟ ਤੋਂ ਵਾਲਮੀਕਿ ਸਮਾਜ ਦੇ ਪ੍ਰਧਾਨ ਸੁਰਿੰਦਰ ਵਾਲਮੀਕੀ, ਕੈਥਲ ਦੇ ਪ੍ਰਧਾਨ ਭਾਈ ਪੰਮੀ ਵਾਲਮੀਕੀ, ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਰਾਖੀ ਦੇਵੀ, ਕ੍ਰਿਸ਼ਨਾ ਦੇਵੀ, ਸ਼ਾਰਦਾ, ਮੰਗਾ ਰਾਮ, ਆਕਾਸ਼, ਸੁਰਿੰਦਰ ਐਮਸੀ, ਸੁਸ਼ੀਲ ਕੋਚ, ਕ੍ਰਿਸ਼ਨ ਸਰਪੰਚ, ਸੁਰਿੰਦਰ ਲੋਹਟ ਸਮੇਤ ਹੋਰ ਪਤਵੰਤੇ ਮੌਜ਼ੂਦ ਸਨ।
- Download Babushahi App
-
-