ਗੁਰਦਾਸਪੁਰ; ਸੜਕ ਹਾਦਸੇ 'ਚ ਵਿਅਕਤੀ ਦੀ ਮੌਤ
ਰੋਹਿਤ ਗੁਪਤਾ, ਗੁਰਦਾਸਪੁਰ
ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਪਿੰਡ ਮਾਨ ਕੌਰ ਸਿੰਘ ਨੇੜੇ ਐਚ ਆਰ ਏ ਸਕੂਲ ਦੇ ਬਾਹਰ ਹੋਈ ਇੱਕ ਸੜਕ ਦੁਰਘਟਨਾ ਵਿੱਚ 30 ਸਾਲਾਂ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਦੀ ਪਹਿਚਾਨ ਰਵੀ ਕੁਮਾਰ ਵਾਸੀ ਬਾਰਠ ਵਾਲੀ ਗਲੀ ਗੁਰਦਾਸਪੁਰ ਦੇ ਤੌਰ ਤੇ ਹੋਈ ਹੈ ਜੋ ਪਿੰਡ ਧਾਰੋਚੱਕ ਵਿਖੇ ਕਰੋਕਰੀ ਦੀ ਦੁਕਾਨ ਕਰਦਾ ਸੀ । ਜਾਣਕਾਰੀ ਅਨੁਸਾਰ ਰਵੀ ਕੁਮਾਰ ਆਪਣੀ ਇਲੈਕਟਰਿਕ ਸਕੂਟਰੀ ਤੇ ਕਿਸੇ ਕੰਮ ਲਈ ਜਾ ਰਿਹਾ ਸੀ ਕਿ ਉਹ ਪਠਾਨਕੋਟ ਸਾਈਡ ਤੋਂ ਆ ਰਹੀ ਇੱਕ ਐਕਸੀਯੂਵੀ ਕਾਰ ਵਿੱਚ ਜਾਂ ਟਕਰਾਇਆ ।
ਦੁਰਘਟਨਾ ਇਨੀਂ ਭਿੰਅੰਕਰ ਸੀ ਕਿ ਸਕੂਟਰੀ ਦੇ ਪਰਖੱਚੇ ਉੱਡ ਗਏ ਜਦਕਿ ਕਾਰ ਦਾ ਅਗਲਾ ਹਿੱਸਾ ਵੀ ਕਾਫੀ ਨੁਕਸਾਨਿਆ ਗਿਆ। ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਪਹਿਲੀ ਨਜ਼ਰ ਵਿੱਚ ਇਹ ਲੱਗਦਾ ਹੈ ਜਿਵੇਂ ਰਵੀ ਕੁਮਾਰ ਰੋਂਗ ਸਾਈਡ ਤੋਂ ਆ ਰਿਹਾ ਹੋਵੇ ਫਿਰ ਵੀ ਤਿੱਬੜ ਥਾਣੇ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ ਤੇ ਤਿਬੜ ਥਾਣੇ ਦੇ ਐਸ ਐਚ ਓ ਨੇ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਸੜਕ ਸੁਰੱਖਿਆ ਫੋਰਸ ਵੱਲੋਂ ਮ੍ਰਿਤਕ ਦੇ ਅਤੇ ਗੱਡੀਆਂ ਨੂੰ ਸਾਈਡ ਤੇ ਕਰਵਾ ਕੇ ਆਵਾਜਾਈ ਬਹਾਲ ਕਰਵਾ ਦਿੱਤੀ ਗਈ ਹੈ।
- Download Babushahi App
-
-