ਗੁਰਦਾਸਪੁਰ ਪੁਲਿਸ ਵਲੋਂ 'ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਰੱਗਜ਼ ਸਮੇਤ ਕੀਤਾ ਕਾਬੂ
ਰੋਹਿਤ ਗੁਪਤਾ
ਗੁਰਦਾਸਪੁਰ 13 ਨਵੰਬਰ 2025 : ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਤਿੱਬੜ ਵਿਖੇ ਰਾਜਬੀਰ ਉਰਫ ਰਾਜਾ ਨੂੰ ਕਾਬੂ ਕਰਕੇ ਉਸ ਪਾਸੋਂ 06 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਬਾ ਜੁਰਮ 21(ਬੀ)-61-85 NDPS Act ਥਾਣਾ ਤਿੱਬੜ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਥਾਣਾ ਧਾਰੀਵਾਲ ਵਿਖੇ ਰੋਹਿਤ ਨੂੰ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਬਾ-ਜੁਰਮ 21(ਬੀ)-61-85 NDPS Act ਥਾਣਾ ਧਾਰੀਵਾਲ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਥਾਣਾ ਦੀਨਾਨਗਰ ਵਿਖੇ ਅਸ਼ਵਨੀ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋ 01 ਕਿਲੋ 18 ਗਾ੍ਮ ਚੂਰਾ ਪੋਸਤ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਬਾ-ਜੁਰਮ 15(ਬੀ)-61-85 ਥਾਣਾ ਦੀਨਾਨਗਰ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਸ੍ਰੀ ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ। ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ਼੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।