ਗੁਰਦਾਸਪੁਰ MC ਚੋਣਾਂ: 98 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਵਾਪਸ ਲੈਣ ਪਿੱਛੋਂ 314 ਉਮੀਦਵਾਰ ਚੋਣ ਮੈਦਾਨ 'ਚ
ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਪਾਰਟੀ ਦੇ 4 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ
ਰੋਹਿਤ ਗੁਪਤਾ
ਗੁਰਦਾਸਪੁਰ, 18 ਮਈ 2026- ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਅੱਜ 98 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ 314 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਨਾਮਜਦਗੀ ਪੱਤਰਾਂ ਦੀ ਪੜਤਾਲ ਕਰਨ ਉਪਰੰਤ 416 ਉਮੀਦਵਾਰ ਦੇ ਨਾਮਜਦਗੀ ਪੱਤਰ ਸਹੀ ਪਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਬਟਾਲਾ ਨਗਰ ਨਿਗਮ ਤੋਂ 215, ਧਾਰੀਵਾਲ ਨਗਰ ਕੌਂਸਲ ਤੋਂ 73 , ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 52 ਅਤੇ ਫਤਿਹਗੜ੍ਹ ਚੂੜੀਆਂ ਤੋਂ 76 ਉਮੀਦਵਾਰ ਦੇ ਨਾਮਜਦਗੀ ਪੱਤਰ ਸਹੀ ਪਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਅੱਜ ਬਟਾਲਾ ਨਗਰ ਨਿਗਮ ਬਟਾਲਾ ਤੋਂ 30 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਵਾਪਸ ਲਏ ਹਨ। ਇਸੇ ਤਰ੍ਹਾਂ ਨਗਰ ਕੌਂਸਲ ਧਾਰੀਵਾਲ ਤੋਂ 22 ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 31 ਅਤੇ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਤੋਂ 15 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਵਾਪਸ ਲਏ ਗਏ ਹਨ।
ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 4 ਉਮੀਦਵਾਰ ਆਮ ਆਦਮੀ ਪਾਰਟੀ ਦੇ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਦੱਸਣਯੋਗ ਹੈ ਕਿ ਨਗਰ ਨਿਗਮ ਬਟਾਲਾ ਦੇ 50 ਵਾਰਡ, ਧਾਰੀਵਾਲ ਨਗਰ ਕੌਂਸਲ ਦੇ 13 ਵਾਰਡ, ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਦੇ 13 ਵਾਰਡ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਦੇ 11 ਵਾਰਡ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰ ‘ਤੇ ਕੀਤੀ ਜਾਵੇਗੀ।
- Download Babushahi App
-
-