ਗੁਰਦੁਆਰਾ ਬੰਗਲਾ ਸਾਹਿਬ 'ਚ ਦਿੱਲੀ ਪੁਲਿਸ ਦੇ ਦਾਖਲੇ ਦੀ CM Mann ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ
ਚੰਡੀਗੜ੍ਹ/ਨਵੀਂ ਦਿੱਲੀ, 11 ਅਕਤੂਬਰ, 2026: ਦਿੱਲੀ ਦੇ ਪਵਿੱਤਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਦਾਖਲੇ ਨੂੰ ਲੈ ਕੇ ਰਾਜਨੀਤੀ ਬੇਹੱਦ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਲੀ ਪੁਲਿਸ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਘਰ ਦਾ ਸਿਧਾਂਤ ਹਮੇਸ਼ਾ ਲੋੜਵੰਦਾਂ ਅਤੇ ਸ਼ਰਨਾਰਥੀਆਂ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖਣਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਨੀਵਾਰ ਨੂੰ ਪ੍ਰਦਰਸ਼ਨ ਕਰ ਰਹੇ ਨੌਜਵਾਨ ਜਦੋਂ ਗੁਰਦੁਆਰਾ ਸਾਹਿਬ ਪਹੁੰਚੇ ਤਾਂ "ਤਾਲਿਬਾਨੀ ਰਵੱਈਏ" ਵਾਲੀ ਦਿੱਲੀ ਪੁਲਿਸ ਨੇ ਨੰਗੇ ਸਿਰ ਅਤੇ ਪੈਰਾਂ ਵਿੱਚ ਬੂਟ ਪਾ ਕੇ ਅੰਦਰ ਦਾਖਲ ਹੋ ਕੇ ਮਰਿਆਦਾ ਨੂੰ ਰੋਲਿਆ ਹੈ। ਮਾਨ ਨੇ ਚੇਤਾਵਨੀ ਦਿੱਤੀ ਕਿ ਸਿੱਖ ਕੌਮ ਭਾਜਪਾ ਦੀ ਇਸ ਸ਼ਰਮਨਾਕ ਹਰਕਤ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।
- Download Babushahi App
-
-