ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਸੰਗਰਾਂਦ ਮੌਕੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ
ਮਨਪ੍ਰੀਤ ਸਿੰਘ
ਰੂਪਨਗਰ,12 ਫਰਵਰੀ
ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਮੌਕੇ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ । ਡਾਇਰੈਕਟਰ ਆਯੁਰਵੇਦਾ ਪੰਜਾਬ ਡਾਕਟਰ ਰਮਨ ਖੰਨਾ, ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾਕਟਰ ਹਰਿੰਦਰ ਪਾਲ ਸਿੰਘ ਦੀ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾਕਟਰ ਪਰਮਜੀਤ ਸੈਣੀ, ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰਾਜੀਵ ਜਿੰਦੀਆ ਦੀ ਅਗਵਾਈ ਹੇਠ ਕੈਂਪ ਵਿੱਚ ਆਯੁਰਵੈਦਿਕ ਟੀਮ ਨੇ 534 ਅਤੇ ਹੋਮਿਓਪੈਥਿਕ ਟੀਮ ਨੇ 312 ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਦੇ ਡਾਕਟਰ ਇੰਦਰਜੀਤ ਕੌਰ ਏਐਸਓ, ਡਾਕਟਰ ਜਗਜੀਤ ਕੌਰ ਏਐਸਓ ਨਹੀਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਹੋਮਿਓਪੈਥੀ ਵਿਭਾਗ ਦੇ ਡਾਕਟਰ ਭੁਪਿੰਦਰ ਸਿੰਘ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਕੈਂਪ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਯੋਗਾ ਇੰਸਟਰਕਟਰ ਹਰਮਨਪ੍ਰੀਤ ਕੌਰ ਨੇ ਲੋਕਾਂ ਨੂੰ ਯੋਗਾ ਕਰਨ ਦੀ ਲਾਭ ਬਾਰੇ ਦੱਸਿਆ। ਇਸ ਮੌਕੇ ਵੋਕੇਸ਼ ਜੋਸ਼ੀ ਅਤੇ ਦਿਨੇਸ਼ ਉਪ ਵੈਦ, ਹੋਮਿਓਪੈਥਕ ਡਿਸਪੈਂਸਰ ਰੇਖਾ ਠਾਕੁਰ, ਨਵਜੋਤ ਸਿੰਘ ਸਮੇਤ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਕੈਸ਼ੀਅਰ ਗੁਰਮੀਤ ਸਿੰਘ, ਜਸਪਾਲ ਸਿੰਘ ਚੰਦੜ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।