DSP ਗੁਰਿੰਦਰ ਸਿੰਘ ਬੱਲ ਦਾ ਸਵਾਗਤ ਕਰਦੇ ਹੋਏ SHO ਸਰਬਜੀਤ ਸਿੰਘ ਚੀਮਾ
ਦੀਦਾਰ ਗੁਰਨਾ
ਨਾਭਾ 1 ਦਸੰਬਰ 2025 : ਪੁਲਿਸ ਪ੍ਰਸ਼ਾਸਨ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਦੇ ਤਹਿਤ ਗੁਰਿੰਦਰ ਸਿੰਘ ਬੱਲ ਨੇ ਰਸਮੀ ਤੌਰ ‘ਤੇ DSP ਨਾਭਾ ਦਾ ਚਾਰਜ ਸੰਭਾਲ ਲਿਆ ਹੈ , ਚਾਰਜ ਸੰਭਾਲਣ ਮੌਕੇ ਉਨ੍ਹਾਂ ਦਾ ਪੁਲਿਸ ਅਧਿਕਾਰੀਆਂ ਅਤੇ ਸਟਾਫ਼ ਵਲੋਂ ਸਵਾਗਤ ਕੀਤਾ ਗਿਆ , ਗੁਰਿੰਦਰ ਸਿੰਘ ਬੱਲ ਨੇ ਇਸ ਮੌਕੇ ਕਿਹਾ ਕਿ ਨਾਭਾ ਇਲਾਕੇ ਦੀ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ , ਉਨ੍ਹਾਂ ਨੇ ਕਿਹਾ ਕਿ ਅਪਰਾਧਕ ਗਤੀਵਿਧੀਆਂ ‘ਤੇ ਸਖ਼ਤੀ ਨਾਲ ਨਕੇਲ ਪਾਈ ਜਾਵੇਗੀ ਅਤੇ ਨਸ਼ੇ ਦੇ ਕਾਰੋਬਾਰ, ਗੁੰਡਾਗਰਦੀ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ
DSP ਬੱਲ ਨੇ ਇਹ ਵੀ ਕਿਹਾ ਕਿ ਲੋਕਾਂ ਦਾ ਭਰੋਸਾ ਬਣਾਈ ਰੱਖਣ ਅਤੇ ਪੁਲਿਸ–ਜਨਤਾ ਸਹਿਯੋਗ ਮਜ਼ਬੂਤ ਕਰਨ ਲਈ ਖੁੱਲ੍ਹੇ ਦਰਬਾਰ, ਪਿੰਡਾਂ–ਮੋਹੱਲਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਅਤੇ ਸਮਾਜਿਕ ਸਾਂਝ ਨੂੰ ਵਧਾਉਣ ਵਾਲੀਆਂ ਕੋਸ਼ਿਸ਼ਾਂ ਨੂੰ ਤਰਜੀਹ ਦਿੱਤੀ ਜਾਵੇਗੀ , ਉਨ੍ਹਾਂ ਨੇ ਨਾਭਾ ਵਾਸੀਆਂ ਨੂੰ ਯਕੀਨ ਦਵਾਇਆ ਕਿ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਕਾਨੂੰਨ ਦੀ ਪਾਲਣਾ ਸੁਚੱਜੇ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ