ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਅਕਤੂਬਰ
ਬੰਗਾ 18 ਅਕਤੂਬਰ () ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਅਕਤੂਬਰ ਦਿਨ ਵੀਰਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕੀਤਾ ਗਿਆ ਅਤੇ ਸਮਾਗਮ ਦੀ ਤਿਆਰੀ ਸਬੰਧੀ ਵਿਸ਼ੇਸ਼ ਇਕੱਤਰਤਾ ਹੋਈ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾਂਦੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਦੇ ਸਬੰਧ ਵਿਚ ਹੋ ਰਹੇ ਸਮਾਗਮਾਂ ਲੜੀ ਵਿਚ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਅਕਤੂਬਰ, ਦਿਨ ਵੀਰਵਾਰ, ਸ਼ਾਮ 5.30 ਤੋਂ ਰਾਤ 9 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ । ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਇਹਨਾਂ ਗੁਰਮਤਿ ਸਮਾਗਮਾਂ ਲਈ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ । ਸ. ਢਾਹਾਂ ਨੇ ਗੁਰਮਤਿ ਸਮਾਗਮ ਵਿਚ ਇਲਾਕਾ ਨਿਵਾਸੀ ਸਮੂਹ ਸੰਗਤਾਂ ਨੂੰ ਪੁੱਜਣ ਦੀ ਸਨਿਮਰ ਅਪੀਲ ਕੀਤੀ । ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਨਰਿੰਦਰ ਸਿੰਘ ਢਾਹਾਂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।
- Download Babushahi App
-
-