ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ
ਬੰਗਾ 21 ਜੂਨ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਜਾਂਚ ਕੈਂਪ, ਅੱਜ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲਗਾਇਆ ਗਿਆ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਵੱਧ ਰਹੇ ਤਣਾਅ ਅਤੇ ਜੀਵਨ ਸ਼ੈਲੀ ਵਿੱਚ ਆ ਰਹੇ ਬਦਲਾਅ ਕਾਰਨ ਮਾਨਸਿਕ ਰੋਗਾਂ ਦਾ ਭਾਰੀ ਵਾਧਾ ਹੋ ਰਿਹਾ ਹੈ । ਇਸ ਲਈ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਇਹ ਕੈਂਪ ਹਸਪਤਾਲ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ । ਇਸ ਮੌਕੇ ਡਾ.ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸਿਰ ਦਰਦ, ਮਾਈਗਰੇਨ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਾਨਸਿਕ ਬਿਮਾਰੀਆਂ, ਮਿਰਗੀ ਦੇ ਦੌਰੇ, ਬੱਚਿਆਂ ਦੀ ਪੜ੍ਹਾਈ ਵਿੱਚ ਕਮਜ਼ੋਰੀ, ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਦਿੱਕਤਾਂ ਸਮੇਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ । ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਸਾਨੂੰ ਮਾਨਸਿਕ ਬਿਮਾਰੀਆਂ ਦੇ ਹੱਲ ਲਈ ਮਾਹਿਰ ਡਾਕਟਰ ਤੋਂ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ । ਇਸ ਕੈਂਪ ਵਿਚ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਗਈ ਅਤੇ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ । ਮਰੀਜ਼ਾਂ ਦੀ ਮੁਫਤ ਰਜਿਸਟਰੇਸ਼ਨ ਕਰਨ ਤੋਂ ਇਲਾਵਾ ਉਹਨਾਂ ਦਾ ਮੁਫਤ ਸ਼ੂਗਰ ਟੈਸਟ ਤੇ ਮੁਫਤ ਨਿਊਰੋਪੈਥੀ ਟੈਸਟ ਵੀ ਕੀਤਾ ਗਿਆ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਮੁਫਤ ਜਾਂਚ ਕੈਂਪ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਸ਼ਾਹ ਜੀ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਕਰਨ ਛਾਬੜਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਰਬਜੀਤ ਕੌਰ ਡੀ ਐਨ ਐਸ., ਜੋਤੀ ਭਾਟੀਆ ਉ ਪੀ ਡੀ ਇੰਚਾਰਜ, ਹਸਪਤਾਲ ਦਾ ਨਰਸਿੰਗ ਅਤੇ ਸਹਾਇਕ ਸਟਾਫ ਵੀ ਹਾਜ਼ਰ ਸੀ ।
- Download Babushahi App
-
-