ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਜਾਂਚ ਕੈਂਪ ’ਚ ਮਰੀਜ਼ਾਂ ਨੇ ਲਿਆ ਲਾਭ
ਬੰਗਾ 21 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਬਿਮਾਰੀਆਂ ਦੀ ਪਛਾਣ ਕਰਨ ਦੇ ਉਦੇਸ਼ ਨਾਲ ਅੱਜ ਮੁਫ਼ਤ ਥਾਇਰਾਇਡ ਅਤੇ ਐਚ.ਬੀ.ਏ 1ਸੀ ਸ਼ੂਗਰ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ 217 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ 21ਵੀਂ ਸਦੀ ਦੀ ਤੇਜ਼ ਰਫ਼ਤਾਰ ਜੀਵਨਸ਼ੈਲੀ ਵਿੱਚ ਲੋਕਾਂ ਨੂੰ ਸ਼ੂਗਰ ਅਤੇ ਥਾਇਰਾਇਡ ਵਰਗੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਲਈ ਲੋਕਾਂ ਦੀ ਸਿਹਤ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਅਤੇ ਥਾਇਰਾਇਡ ਵਰਗੀਆਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਹੋ ਜਾਣ ਨਾਲ ਮਰੀਜ਼ਾਂ ਨੂੰ ਤੰਦਰੁਸਤ ਰਹਿਣ ਅਤੇ ਇਹਨਾਂ ਬਿਮਾਰੀਆਂ ਦੇ ਇਲਾਜ ਵਿਚ ਮਦਦ ਮਿਲੇਗੀ । ਕੈਂਪ ਦੌਰਾਨ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਅਤੇ ਪੈਥੋਲੋਜਿਸਟ ਡਾ. ਰਾਹੁਲ ਗੋਇਲ ਦੀ ਅਗਵਾਈ ਹੇਠ ਮਰੀਜ਼ਾਂ ਦੇ ਥਾਇਰਾਇਡ ਅਤੇ ਐਚਬੀਏ1ਸੀ ਟੈਸਟ ਕੀਤੇ ਗਏ । ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਖੁਰਾਕ, ਜੀਵਨਸ਼ੈਲੀ ਅਤੇ ਸਿਹਤ ਸੰਭਾਲ ਸਬੰਧੀ ਸਲਾਹ ਵੀ ਦਿੱਤੀ ਗਈ।
ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਜੋਤੀ ਰਾਣੀ ਉ.ਪੀ.ਡੀ. ਇੰਚਾਰਜ, ਲੈਬ ਇੰਚਾਰਜ ਰਾਜ ਰਾਣੀ, ਟੈਕਨੀਸ਼ੀਅਨ ਰਜਨਦੀਪ ਕੌਰ ਖੜੌਦ, ਜਸਪ੍ਰੀਤ ਕੌਰ ਸਮੇਤ ਹਸਪਤਾਲ ਸਟਾਫ ਅਤੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਹਾਜ਼ਰ ਸਨ ।
- Download Babushahi App
-
-