ਗੁਲਜ਼ਾਰ ਸਿੰਘ ਸੁਸਾਈਡ ਕੇਸ: ਰਾਹੁਲ ਗਾਂਧੀ ਨੇ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਕੀਤੀ ਮੰਗ
Ravi Jakhu
ਚੰਡੀਗੜ੍ਹ, 9 ਸਤੰਬਰ 2026 - ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਲੀਡਰ MP ਰਾਹੁਲ ਗਾਂਧੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਣ ਵਾਲੇ ਲੋਕਾਂ ਨੂੰ ਧਮਕੀਆਂ ਅਤੇ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰਾਹੁਲ ਗਾਂਧੀ ਨੇ ਗੁਲਜ਼ਾਰ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਸ਼ੇ ਦਾ ਸ਼ਿਕਾਰ ਹੋਣ ਦੇ ਮੁੱਦੇ ’ਤੇ ਵਿੱਤ ਮੰਤਰੀ ਤੋਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਸਰਕਾਰ ਦੀ ਨਾਕਾਮੀ ਬਾਰੇ ਸਵਾਲ ਕੀਤਾ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ’ਤੇ ਮੁਆਫ਼ੀ ਮੰਗਣ ਲਈ ਦਬਾਅ ਪਾਇਆ ਗਿਆ ਅਤੇ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਜ਼ਹਿਰ ਖਾ ਲਿਆ। ਰਾਹੁਲ ਗਾਂਧੀ ਨੇ ਕਿਹਾ ਕਿ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਵਿੱਤ ਮੰਤਰੀ ਦਾ ਤੁਰੰਤ ਅਸਤੀਫ਼ਾ ਲਿਆ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
- Download Babushahi App
-
-