← ਪਿਛੇ ਪਰਤੋ
ਘਰ ਦੇ ਬਾਹਰ ਫਾਇਰਿੰਗ ਮਾਮਲੇ ਚ ਗਿਆਨੀ ਰਘਬੀਰ ਸਿੰਘ ਨੇ ਖੁਦ ਸਾਹਮਣੇ ਆ ਕੇ ਦੱਸਿਆ ਸੱਚ ਕੁਲਵਿੰਦਰ ਸਿੰਘ ਅੰਮ੍ਰਿਤਸਰ 14 ਅਗਸਤ 2026 ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰ ਉੱਤੇ ਗੋਲੀ ਦੇ ਨਿਸ਼ਾਨ ਅਤੇ ਘਰ ਦੇ ਬਾਹਰੋਂ ਗੋਲੀ ਦੇ ਸ਼ੈਲ ਦਾ ਮਿਲਣ ਤੋਂ ਬਾਅਦ ਖੁਦ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਇਸ ਘਟਨਾ ਤੇ ਗਹਿਰੀ ਚਿੰਤਾ ਪ੍ਰਗਟਾਈ ਗਈ ਹੈ ਅਤੇ ਉਹਨਾਂ ਨੇ ਇਹ ਵੀ ਕਿਹਾ ਹੈ ਕਿ 15 ਅਗਸਤ ਵੇਲੇ ਜਦੋਂ ਕਿ ਸ਼ਹਿਰ ਵਿੱਚ ਚੱਪੇ ਚੱਪੇ ਉੱਤੇ ਪੁਲਿਸ ਦਾ ਪਹਿਰਾ ਹੈ ਇਸ ਦੇ ਬਾਵਜੂਦ ਅਜਿਹੀ ਘਟਨਾ ਵੱਡੀ ਚਿੰਤਾ ਦਾ ਵਿਸ਼ਾ ਹੈ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਸੀਸੀਟੀਵੀ ਚੈੱਕ ਕਰਨ ਤੋਂ ਬਾਅਦ ਇਹ ਪਤਾ ਚੱਲਿਆ ਹੈ ਕਿ ਇਹ ਘਟਨਾ 12 ਅਗਸਤ ਦੇਰ ਰਾਤ ਦੀ ਹੈ ਜਦੋਂ ਕਿ ਉਹਨਾਂ ਨੂੰ ਸੀਸੀਟੀਵੀ ਵਿੱਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦੇ ਰਹੀ ਹੈ ਹਾਲਾਂਕਿ ਗੋਲੀ ਕਿਸ ਵੱਲੋਂ ਚਲਾਈ ਗਈ ਹੈ ਇਹ ਸੀਸੀਟੀਵੀ ਫੁਟੇਜ ਵਿੱਚ ਸਾਹਮਣੇ ਨਹੀਂ ਆਇਆ ਹੈ ਪਰ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਗੋਲੀ ਚਲਣ ਬਾਰੇ ਬੀਤੇ ਕੱਲ 13 ਅਗਸਤ ਨੂੰ ਉਦੋਂ ਪਤਾ ਚੱਲਿਆ ਜਦੋਂ ਕਿ ਗਿਆਨੀ ਰਘਬੀਰ ਸਿੰਘ ਦੇ ਡਰਾਈਵਰ ਵੱਲੋਂ ਗੱਡੀ ਵਿੱਚ ਗਿਆਨੀ ਰਘਵੀਰ ਸਿੰਘ ਨੂੰ ਲੈ ਕੇ ਜਾਣ ਤੋਂ ਪਹਿਲਾਂ ਗੱਡੀ ਨੂੰ ਸਾਫ ਕੀਤਾ ਜਾ ਰਿਹਾ ਸੀ ਤਾਂ ਗੱਡੀ ਦੇ ਬੋਨਟ ਉੱਤੇ ਗੋਲੀ ਦਾ ਨਿਸ਼ਾਨ ਮਿਲਿਆ ਇਸ ਤੋਂ ਬਾਅਦ ਉੱਥੇ ਹੀ ਕੋਲ ਗੋਲੀ ਦਾ ਖਾਲੀ ਸੈਲ ਵੀ ਬਰਾਮਦ ਹੋਇਆ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪੀਐਸਓ ਵੱਲੋਂ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਇਲਾਕੇ ਨੂੰ ਪੈਂਦੇ ਥਾਣੇ ਮਕਬੂਲਪੁਰਾ ਦੇ ਥਾਣਾ ਮੁਖੀ ਅਤੇ ਏਸੀਪੀ ਤੁਰੰਤ ਮੌਕੇ ਤੇ ਪਹੁੰਚੇ ਜਿਨਾਂ ਨੇ ਛਾਣਬੀਣ ਸ਼ੁਰੂ ਕੀਤੀ ਹੈ ਗਿਆਨੀ ਰਘਬੀਰ ਸਿੰਘ ਨੇ ਲਾਲ ਟੀ-ਸ਼ਰਟ ਪਾਏ ਹੋਏ ਇੱਕ ਨੌਜਵਾਨ ਦਾ ਜ਼ਿਕਰ ਵੀ ਕੀਤਾ ਹੈ ਜਿਸ ਨੂੰ ਉਹਨਾਂ ਨੇ ਅਣਪਛਾਤਾ ਦੱਸਿਆ ਹੈ ਸੀਸੀਟੀਵੀ ਵਿੱਚ ਉਹ ਗੋਲੀ ਚਲਾਉਂਦਾ ਨਜ਼ਰ ਨਹੀਂ ਆ ਰਿਹਾ ਪਰ ਉਨਾਂ ਦੇ ਘਰ ਦੇ ਨਜ਼ਦੀਕ ਉਹ ਦੋ ਪਹੀਆ ਵਾਹਨ ਤੇ ਘੁੰਮ ਰਿਹਾ ਹੈ ਅਤੇ ਸੀਸੀਟੀਵੀ ਮੁਤਾਬਕ ਉਹ ਫੋਨ ਤੇ ਵੀ ਕਿਸੇ ਨਾਲ ਗੱਲ ਕਰਦਾ ਦਿਖਾਈ ਦੇ ਰਿਹਾ ਹੈ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਹੁਣ ਤੱਕ ਕਿਸੇ ਤਰ੍ਹਾਂ ਦੀ ਵੀ ਧਮਕੀ ਦਾ ਫੋਨ ਨਹੀਂ ਆਇਆ ਹੈ ਇਹਨਾਂ ਸਾਰੇ ਪਹਿਲੂਆਂ ਅਤੇ ਤੱਥਾਂ ਉੱਤੇ ਪੁਲਿਸ ਜਾਂਚ ਕਰ ਰਹੀ ਹੈ ਇਸ ਮੌਕੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਡੀਸੀਪੀ ਕਰਾਈਮ ਰਵਿੰਦਰ ਸਿੰਘ ਵੀ ਪਹੁੰਚੇ ਜਿਨਾਂ ਵੱਲੋਂ ਮੌਕੇ ਉੱਤੇ ਤੱਥਾਂ ਦੀ ਜਾਂਚ ਕੀਤੀ ਗਈ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਡੀਸੀਪੀ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸਖਤ ਨਾਕਾਬੰਦੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਜਰੂਰਤ ਨਹੀਂ ਹੈ ਜ਼ਿਕਰਯੋਗ ਹੈ ਕਿ ਬੀਤੇ ਕੱਲ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਕੁਝ ਕਿਲੋ ਮੀਟਰ ਦੀ ਦੂਰੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਨਿਹੰਗ ਸਿੰਘ ਵੱਲੋਂ ਹਮਲਾ ਕੀਤਾ ਗਿਆ ਸੀ ਅਤੇ ਅੱਜ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲੀ ਦਾ ਚੱਲਣਾ ਇਕ ਸੰਯੋਗ ਵੀ ਹੋ ਸਕਦਾ ਹੈ ਪਰ ਅਜਿਹੀਆਂ ਘਟਨਾਵਾਂ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਖੜੇ ਕਰਦੀਆਂ ਹਨ
Total Responses : 65