ਸਨਮਾਨ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 18 ਮਈ 2026 : ਚੇਅਰਮੈਨ ਅਜੇ ਸਿੰਘ ਲਿਬੜਾ ਵੱਲੋਂ ਅੱਜ ਡੀ.ਸੀ. ਕੰਪਲੈਕਸ ਸਥਿਤ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਚੇਅਰਮੈਨ ਸ. ਸ਼ਿੰਗਾਰਾ ਸਿੰਘ ਸਲਾਣਾ ਜੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ , ਇਸ ਮੌਕੇ ਚੇਅਰਮੈਨ ਅਜੇ ਸਿੰਘ ਲਿਬੜਾ ਨੇ ਕਿਹਾ ਕਿ ਸ਼ਿੰਗਾਰਾ ਸਿੰਘ ਸਲਾਣਾ ਜੀ ਹਮੇਸ਼ਾਂ ਲੋਕ ਭਲਾਈ ਦੇ ਕੰਮਾਂ ਅਤੇ ਇਲਾਕੇ ਦੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ , ਉਨ੍ਹਾਂ ਦੀ ਸੇਵਾ ਭਾਵਨਾ ਅਤੇ ਲੋਕਾਂ ਨਾਲ ਨਿੱਘਾ ਰਿਸ਼ਤਾ ਸਮਾਜ ਲਈ ਪ੍ਰੇਰਣਾ ਸਰੋਤ ਹੈ
ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਾਰੇ ਆਗੂਆਂ ਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਿਆ ਜਾ ਸਕੇ , ਇਸ ਮੁਬਾਰਕ ਮੌਕੇ ਸ. ਮਨਪ੍ਰੀਤ ਸਿੰਘ ਟਿਵਾਣਾ, ਸ. ਸੁਖਵਿੰਦਰ ਸਿੰਘ ਸੁੱਖਾ ਅਤੇ ਹੋਰ ਪਤਵੰਤੇ ਸੱਜਣ-ਮਿੱਤਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ
- Download Babushahi App
-
-