ਚੰਡੀਗੜ੍ਹ ਚਲੋ ਪ੍ਰੋਗਰਾਮ 'ਚ ਲੱਖੋਵਾਲ ਦਾ ਜਥਾ 26 ਨਵੰਬਰ ਨੂੰ ਕਰੇਗਾ ਸਮੂਲੀਅਤ
ਮਲਕੀਤ ਸਿੰਘ ਮਲਕਪੁਰ
ਲਾਲੜੂ 24 ਨਵੰਬਰ 2025: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰੇ ਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਚਲੋ ਪ੍ਰੋਗਰਾਮ ਤਹਿਤ ਚੰਡੀਗੜ੍ਹ ਸੈਕਟਰ 43 ਨੇੜੇ ਵੱਡਾ ਇਕੱਠ ਕੀਤਾ ਜਾਵੇਗਾ, ਜਿਸ ਵਿੱਚ ਲੱਖੋਵਾਲ ਬਲਾਕ ਡੇਰਾਬੱਸੀ ਦੀ ਜਥੇਬੰਦੀ ਵੱਡੀ ਗਿਣਤੀ ਕਿਸਾਨਾਂ ਨਾਲ ਸਮੂਲੀਅਤ ਕਰੇਗੀ। ਇਸ ਸਬੰਧੀ ਜਥੇਬੰਦੀ ਦੇ ਦੱਪਰ ਸਥਿਤ ਦਫ਼ਤਰ ਵਿਖੇ ਹੋਈ ਇਕ ਮੀਟਿੰਗ ਵਿੱਚ ਸੂਬਾ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਨੇ ਪ੍ਰੋਗਰਾਮ ਵਿੱਚ ਸੰਯੁਕਤ ਕਿਸਾਨ ਮੋਰਚਾ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਰਹਿੰਦੀਆਂ ਮੁੱਖ ਮੰਗਾਂ ਜਿਵੇਂ ਕਿ ਕੇਂਦਰ ਵੱਲੋਂ ਦਿੱਲੀ ਅੰਦੋਲਨ ਦੇ ਵੇਲੇ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣਾ, ਬਿਜਲੀ ਸੋਧ ਬਿਲ 2025 ਨੂੰ ਰੱਦ ਕਰਵਾਉਣਾ ,ਹੜ ਪੀੜਤਾਂ ਦੀਆਂ ਮੰਗਾਂ ਮਨਵਾਉਣਾ , ਹੜ ਰੋਕਣ ਦੇ ਲਈ ਪੱਕੇ ਪ੍ਰਬੰਧ ਕਰਵਾਉਣਾ, ਟੈਕਸ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕਰਨਾ, ਗੰਨਾ ਉਤਪਾਦਕ ਕਿਸਾਨਾਂ ਦੀਆਂ ਮੰਗਾਂ ਮਨਵਾਉਣਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨਟ ਦੀਆਂ ਚੋਣਾਂ ਦੀ ਬਹਾਲੀ ਕਰਵਾਉਣਾ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ। ਸ. ਅਮਲਾਲਾ ਨੇ ਦੱਸਿਆ ਕਿ 26 ਨਵੰਬਰ ਨੂੰ ਹੋਣ ਵਾਲੇ ਇਸ ਇਕੱਠ ਵਿੱਚ ਜਥੇਬੰਦੀ ਦੇ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਸਮੇਤ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰੀ ਸਿੰਘ ਬਹੋੜਾ, ਨਿੱਕਾ ਸਿੰਘ ਝਾਰਮੜੀ, ਕੇਹਰ ਸਿੰਘ ਜੰਡਿਆਲਾ, ਹਰਪਾਲ ਸਿੰਘ ਚਾਂਦਹੇੜੀ ,ਲਾਲ ਸਿੰਘ ਚਡਿਆਲਾ ,ਜਗਤਾਰ ਸਿੰਘ ਜਵਾਹਰਪੁਰ, ਗੁਲਾਬ ਸਿੰਘ ਬੈਰ ਮਾਜਰਾ, ਰਾਮ ਸਿੰਘ ਜੰਡਲੀ ਸਮੇਤ ਕਿਸਾਨ ਕਿਸਾਨ ਵੀਰ ਹਾਜ਼ਰ ਸਨ।
ਮੀਟਿੰਗ ਦੌਰਾਨ ਕਿਸਾਨ ਆਗੂਆਂ ਨਾਲ ਮਨਪ੍ਰੀਤ ਸਿੰਘ ਅਮਲਾਲਾ।