ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨੂੰ ਝਟਕਾ, ਹਾਈ ਕੋਰਟ ਨੇ ਕੈਟ ਹੁਕਮਾਂ ’ਤੇ ਲਾਈ ਰੋਕ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 14 ਫਰਵਰੀ, 2026: ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਉਸ ਸਟੇਅ ਆਰਡਰ ’ਤੇ ਰੋਕ ਲਗਾ ਦਿੱਤੀ ਜਿਸ ਰਾਹੀਂ ਕੈਟ ਨੇ ਬਿਜਲੀ ਮੁਲਾਜ਼ਮਾਂ ਨੂੰ ਯੂ ਟੀ ਇੰਜੀਨੀਅਰਿੰਗ ਵਿਭਾਗ ਦੇ ਬਿਜਲੀ ਵਿੰਗ ਤੋਂ ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ ਪੀ ਡੀ ਐਲ) ਵਿਚ ਤਬਦੀਲ ਕਰਨ ’ਤੇ ਰੋਕ ਲਗਾ ਦਿੱਤੀ ਸੀ। ਕੈਟ ਦੇ ਹੁਕਮਾਂ ਮਰਗੋਂ ਯੂ ਟੀ ਚੰਡੀਗੜ੍ਹ ਨੇ ਇਕ ਰਿਟ ਪਟੀਸ਼ਨ ਪਾ ਕੇ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਹੁਣ ਹਾਈ ਕੋਰਟ ਨੇ ਕੈਟ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਬਿਜਲੀ ਦੀ ਵੰਡ ਪ੍ਰਣਾਲੀ ਦਾ ਨਿੱਜੀਕਰਨ ਹੋ ਚੁੱਕਾ ਹੈ ਅਤੇ ਸੀ ਪੀ ਡੀ ਐਲ ਕੰਪਨੀ ਹਵਾਲੇ ਇਹ ਕੰਮ ਕਰ ਦਿੱਤਾ ਗਿਆ ਹੈ।