ਚੰਡੀਗੜ੍ਹ ਦੇ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਵਿਭਾਗ 'ਚ ਮਚਿਆ ਹੜਕੰਪ
Ravi Jakhu/ Babushahi Network
ਚੰਡੀਗੜ੍ਹ, 15 ਅਕਤੂਬਰ 2026- ਚੰਡੀਗੜ੍ਹ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਨਾਲ-ਨਾਲ ਮੁੱਖ ਮੰਤਰੀ ਦਫ਼ਤਰ ਅਤੇ ਡੀ.ਜੀ.ਪੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਖ਼ਤ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ। ਇਸ ਸੂਚਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਈਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ, ਡੀ.ਜੀ.ਪੀ. ਦਫ਼ਤਰ, ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਈਮੇਲ ਭੇਜਣ ਵਾਲੇ ਨੇ ਆਪਣੇ ਆਪ ਨੂੰ 'ਖਾਲਿਸਤਾਨ ਨੈਸ਼ਨਲ ਆਰਮੀ' ਅਤੇ 'ਬੱਬਰ ਖਾਲਸਾ' ਨਾਲ ਸਬੰਧਤ ਦੱਸਿਆ ਹੈ। ਈਮੇਲ ਵਿੱਚ ਲਿਖਿਆ ਗਿਆ ਹੈ ਕਿ ਇਹ ਧਮਾਕੇ 'ਭਾਈ ਪਰਵਿੰਦਰ ਸਿੰਘ ਝੋਟਾ' ਦੇ ਖ਼ੂਨ ਦਾ ਬਦਲਾ ਲੈਣ ਲਈ ਕੀਤੇ ਜਾਣਗੇ।
ਈਮੇਲ ਮਿਲਦੇ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤੇ (Bomb Disposal Squad) ਅਤੇ ਸਾਈਬਰ ਸੈੱਲ ਦੀਆਂ ਟੀਮਾਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ। ਸਾਰੇ ਸਬੰਧਤ ਸਕੂਲਾਂ ਅਤੇ ਸਰਕਾਰੀ ਇਮਾਰਤਾਂ 'ਚ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਸਾਈਬਰ ਸੈੱਲ ਵੱਲੋਂ ਈਮੇਲ ਆਈਡੀ ਦੇ ਆਈ.ਪੀ. ਐਡਰੈੱਸ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-