ਚੰਡੀਗੜ੍ਹ ਦੇ ਸਕੂਲਾਂ ਅਤੇ ਹਰਿਆਣਾ CM ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ravi Jakhu
ਚੰਡੀਗੜ੍ਹ 1 ਜੁਲਾਈ 2026: ਚੰਡੀਗੜ੍ਹ ਦੇ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਆਈ, ਜਿਸ ਕਾਰਨ ਪੁਲਿਸ ਨੂੰ ਅਲਰਟ 'ਤੇ ਰੱਖਿਆ ਗਿਆ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੰਡੀਗੜ੍ਹ ਦੇ ਸਕੂਲ ਅੱਜ ਦੁਬਾਰਾ ਖੁੱਲ੍ਹ ਹਨ।
ਚੰਡੀਗੜ੍ਹ ਦੇ ਸੈਕਟਰ-31 ਵਿੱਚ ਸਥਿਤ ਫਸਟ ਏਅਰ ਫੋਰਸ ਸਕੂਲ ਨੂੰ ਇੱਕ ਧਮਕੀ ਭਰਿਆ ਈਮੇਲ ਮਿਲਿਆ। ਇਸ ਤੋਂ ਬਾਅਦ ਸੈਕਟਰ-37ਬੀ ਅਤੇ 37ਡੀ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-38 ਦੇ ਵਿਵੇਕ ਹਾਈ ਸਕੂਲ, ਸੈਕਟਰ-26 ਦੇ ਸੈਕਰਡ ਹਾਰਟ ਸਕੂਲ ਅਤੇ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਸੈਕਟਰ-40 ਦੇ ਡੀਪੀਐਸ ਅਤੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀ ਭਰੀਆਂ ਈਮੇਲਾਂ ਮਿਲਣ ਦੀ ਜਾਣਕਾਰੀ ਮਿਲੀ।
- Download Babushahi App
-
-