ਚੰਡੀਗੜ੍ਹ ਦੇ ਸਕੂਲਾਂ ਵਿੱਚ ਭਲਕੇ 27 ਜਨਵਰੀ ਨੂੰ ਛੁੱਟੀ ਦਾ ਐਲਾਨ
ਕੁਲਜਿੰਦਰ ਸਰਾ
ਚੰਡੀਗੜ੍ਹ, 26 ਜਨਵਰੀ, 2026: ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਭਲਕੇ (27 ਜਨਵਰੀ, 2026) ਦੀ ਛੁੱਟੀ ਐਲਾਨੀ ਗਈ ਹੈ।