ਚੰਨੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਰੂ ਕੀਤੀ ਜਵਾਨੀ ਸੰਭਾਲ ਯਾਤਰਾ
ਅਸ਼ੋਕ ਵਰਮਾ
ਤਲਵੰਡੀ ਸਾਬੋ, 17 ਨਵੰਬਰ 2026 :ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ‘ਜਵਾਨੀ ਸੰਭਾਲ ਪੰਜਾਬ’ ਸਾਈਕਲ ਰੈਲੀ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਤਿੱਖੇ ਸ਼ਬਦੀ ਹਮਲੇ ਕੀਤੇ।ਡਾਇਰੈਕਟੋਰੇਟ (ਈ.ਡੀ.) ਦੇ ਕਈ ਮਾਮਲੇ ਚੱਲ ਰਹੇ ਹਨ। ਉਹਨਾਂ ਨੇ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਵੀ ਘੇਰਿਆ।
ਇਸ ਦੌਰਾਨ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਦੀ ਪਾਰਟੀ ਵਿੱਚ ਵਾਪਸੀ ਸੰਭਵ ਨਹੀਂ ਹੈ ।ਅਮਰਿੰਦਰ ਸਿੰਘ ਬਾਰੇ ਚੰਨੀ ਨੇ ਕਿਹਾ ਕਿ ਉਨ੍ਹਾਂ ਨਾਲ ਉਨ੍ਹਾਂ ਦਾ ਪੁਰਾਣਾ ਲਗਾਅ ਹੈ ਅਤੇ ਉਹ ਕੈਪਟਨ ਦਾ ਧੰਨਵਾਦ ਵੀ ਕਰਦੇ ਹਨ। ਹਾਲਾਂਕਿ, ਉਨ੍ਹਾਂ ਦੁਹਰਾਇਆ ਕਿ ਈਡੀ ਦੇ ਕਈ ਮਾਮਲੇ ਚੱਲਣ ਕਾਰਨ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਸੰਭਵ ਨਹੀਂ ਹੈ।
ਚੰਨੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਕੇਜਰੀਵਾਲ ਨੂੰ ਵੋਟਾਂ ਨਹੀਂ ਪਾਈਆਂ ਸਨ, ਸਗੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚੁਣਿਆ ਸੀ। ਪਰ ਮਾਨ ਨੇ ਪੰਜਾਬ ਦੀ ਹਰ ਚੀਜ਼ ਕੇਜਰੀਵਾਲ ਦੇ ਹਵਾਲੇ ਕਰ ਦਿੱਤੀ। ਇਸ ਕਾਰਨ ਸੂਬੇ ਦਾ ਸ਼ੋਸ਼ਣ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਨੇ ਮਿਲ ਕੇ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਅਤੇ ਗੈਂਗਸਟਰਾਂ ਦੇ ਪਨਪਣ ਦਾ ਰਾਹ ਪੱਧਰਾ ਕੀਤਾ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦਾ ਹਰਾ ਪੈਨ ਪੰਜਾਬ ਦੀ ਭਲਾਈ ਲਈ ਵਰਤਿਆ ਨਹੀਂ ਗਿਆ। ਸੂਬੇ ਵਿੱਚ ਰੋਜ਼ਾਨਾ ਹੱਤਿਆਵਾਂ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਗਈ ਹੈ ਜਦੋਂ ਕਿ ਇਸ ਤੋਂ ਪਹਿਲਾਂ ਵੀ ਕਈ ਛੋਟੇ ਥਾਣੇਦਾਰ ਕਤਲ ਕਰ ਦਿੱਤੇ ਗਏ ਹਨ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ ਅਤੇ ਨਸ਼ਿਆਂ ਕਾਰਨ ਰੋਜ਼ਾਨਾ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ।
ਨਸ਼ਿਆਂ ਕਾਰਨ ਪੁੱਤ ਗੁਆ ਚੁੱਕੀਆਂ ਮਾਵਾਂ ਨੂੰ ਮਿਲੇ ਚੰਨੀ
ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਨੌਜਵਾਨ ਬਰਬਾਦ ਹੋ ਰਹੇ ਹਨ। ਉਹਨਾਂ ਕਿਹਾ ਕਿ ਉਹ ਅਜਿਹੀਆਂ ਕਈ ਮਾਵਾਂ ਨੂੰ ਮਿਲੇ ਹਨ, ਜਿਨ੍ਹਾਂ ਨੇ ਨਸ਼ਿਆਂ ਕਾਰਨ ਆਪਣੇ ਪੁੱਤ ਗੁਆ ਦਿੱਤੇ ਹਨ। ਇਸ ਸਮੱਸਿਆ ਨੂੰ ਦੇਖਦਿਆਂ ਸਾਈਕਲ ਰੈਲੀ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਇਸ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ।
- Download Babushahi App
-
-