ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜਿਲਾ ਮੋਗਾ ਦੇ ਪ੍ਰਧਾਨ ਨਿਯੁਕਤ
ਚੰਡੀਗੜ੍ਹ 1 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼੍ਰੀ ਐਨ.ਕੇ. ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਪਾਰ ਵਿੰਗ ਦੇ ਜਿਲਾ ਮੋਗਾ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ। ਉਹਨਾਂ ਦੱਸਿਆ ਕਿ ਸ਼੍ਰੋਮਣੀਅਕਾਲੀ ਦਲ ਨਾਲ ਜੁੜੇ ਪੁਰਾਣੇ ਵਪਾਰੀ ਆਗੂ ਸ਼੍ਰੀ ਜਗਦੀਸ਼ ਲਾਲ ਛਾਬੜਾ ਨੂੰ ਜਿਲਾ ਮੋਗਾ ਦਾ ਵਪਾਰ ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਐਨ ਕੇ ਸ਼ਰਮਾ ਨੇ ਦਸਿਆ ਕਿ ਸ਼੍ਰੀ ਜਗਦੀਸ਼ ਲਾਲ ਛਾਬੜਾ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
- Download Babushahi App
-
-