ਜਥੇ.ਬ੍ਰਹਮਪੁਰਾ ਦੀ ਬਰਸੀ ਸਮਾਗਮ ਸਬੰਧੀ ਸੁਖਬੀਰ ਸਿੰਘ ਬਾਦਲ ਨਾਲ਼ ਬ੍ਰਹਮਪੁਰਾ ਤੇ ਸ਼ੇਖ ਦੀ ਮੁਲਾਕਾਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 27 ਫਰਵਰੀ
ਸਾਬਕਾ ਮੰਤਰੀ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੀ 28 ਫ਼ਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾ ਰਹੀ ਬਰਸੀ ਸਮਾਗਮ ਸਬੰਧੀ ਜਥੇਦਾਰ ਬ੍ਰਹਮਪੁਰਾ ਦੇ ਸਪੁੱਤਰ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ਼ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਿਮੰਤਰਣ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ਼ ਨੇ ਦੱਸਿਆ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਸੀ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਇੱਛਾ ਜਤਾਈ ਸੀ, ਪਰ ਪੰਜਾਬ ਭਰ ਵਿੱਚ ਚੱਲ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਵਿੱਚ ਵਿਅਸਤ ਹੋਣ ਕਾਰਨ ਉਹ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ।ਉਨ੍ਹਾਂ ਕਿਹਾ ਕਿ ਭਾਵੇਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮਾਗਮ ਵਿੱਚ ਸਿੱਧੀ ਹਾਜ਼ਰੀ ਨਹੀਂ ਭਰ ਸਕਣਗੇ,ਪਰ ਉਨ੍ਹਾਂ ਵੱਲੋਂ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੀ ਪਾਰਟੀ ਪ੍ਰਤੀ ਨਿਸ਼ਠਾ, ਸੰਘਰਸ਼ਮਈ ਜੀਵਨ ਅਤੇ ਪੰਜਾਬ ਦੀ ਸੇਵਾ ਲਈ ਕੀਤੇ ਗਏ ਯੋਗਦਾਨ ਨੂੰ ਯਾਦ ਕੀਤਾ ਗਿਆ।
Click to Follow Babushahi Facebook page →