ਜਲਦ ਮਿਲੇਗਾ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਿਆ: Dr. Gurpreet Kaur Mann
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 3 ਜੂਨ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਹੈ ਕਿ ਪੰਜਾਬ ਦੀਆਂ ਲੋੜਵੰਦ ਬਾਲਗ ਔਰਤਾਂ ਨੂੰ ਜਲਦੀ ਹੀ ਇਕ-ਇਕ ਹਜ਼ਾਰ ਰੁਪਿਆ ਮਿਲਣਾ ਸ਼ੁਰੂ ਹੋ ਜਾਵੇਗਾ।
ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕਰ ਮਾਨ ਨੇ ਕਿਹਾ ਕਿ 2022 ਦੀਆਂ ਚੋਣਾਂ ਵੇਲੇ ਆਮ ਆਦਮੀ ਪਾਰਟੀ (ਆਪ) ਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਿਆ ਦੇਣ ਦਾ ਵਾਅਦਾ ਕੀਤਾ ਸੀ ਤੇ ਹੁਣ ਉਹ ਵਾਅਦਾ ਪੂਰਾ ਹੋਣ ਜਾ ਰਿਹਾ ਹੈ ਤੇ ਜਨਰਲ ਵਰਗ ਦੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ ਪੰਦਰਾਂ-ਪੰਦਰਾਂ ਸੌ ਰੁਪਿਆ ਪ੍ਰਤੀ ਮਹੀਨਾ ਮਿਲੇਗਾ।
ਉਹਨਾਂ ਕਿਹਾ ਕਿ ਲੋੜਵੰਦ ਮਹਿਲਾਵਾਂ ਵਾਸਤੇ ਇਹ ਬਹੁਤ ਵੱਡੀ ਰਾਹਤ ਹੋਵੇਗੀ ਤੇ ਆਪ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ।
- Download Babushahi App
-
-