ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੁੱਠਭੇੜ ਦੌਰਾਨ ਤਿੰਨ ਅਪਰਾਧੀਆਂ ਨੂੰ ਕੀਤਾ ਕਾਬੂ
ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਦਾ ਕਰੀਬੀ ਸਾਥੀ ਮਨਕਰਨ ਦਿਉਲ ਦੋ ਸਾਥੀਆਂ ਨਾਲ ਗ੍ਰਿਫ਼ਤਾਰ, ਵਿਦੇਸ਼ੀ ਪਿਸਤੌਲ ਬਰਾਮਦ
ਜਲੰਧਰ, 22 ਅਕਤੂਬਰ : ਸੰਗਠਿਤ ਅਪਰਾਧਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਅੱਜ ਤੜਕਸਾਰ ਮੁੱਠਭੇੜ ਦੌਰਾਨ ਮੁੱਖ ਦੋਸ਼ੀ ਮਨਕਰਨ ਦਿਉਲ ਸਮੇਤ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਮਨਕਰਨ ਦਿਉਲ, ਜੈ ਵੀਰ ਅਤੇ ਸਿਮਰਜੀਤ ਸਿੰਘ ਵਲੋਂ ਹੋਈ ਹੈ, ਜੋ ਕਿ ਗੈਂਗਸਟਰ ਜੱਗੂ ਭਗਵਾਨਪਰੀਆਂ ਦੇ ਕਰੀਬੀ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੰਹਿਤਾ ਤਹਿਤ ਐਫ.ਆਈ.ਆਰ. ਨੰਬਰ 303/25, ਧਾਰਾ 109, 351, 3(5) ਅਤੇ 25/27 ਆਰਮਜ਼ ਐਕਟ ਤਹਿਤ ਪੁਲਿਸ ਸਟੇਸ਼ਨ ਰਾਮਾ ਮੰਡੀ ਵਿਖੇ ਦਰਜ ਕੀਤੀ ਗਈ ਹੈ। ਮਨੁੱਖੀ ਸਰੋਤਾਂ ਅਤੇ ਤਕਨੀਕੀ ਜਾਣਕਾਰੀ ਦੇ ਅਧਾਰ ’ਤੇ ਪੁਲਿਸ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆ ਨੂੰ ਸਲੇਮਪੁਰ ਮਾਸੰਦਾ ਵਿਖੇ ਰੋਕਿਆ ਗਿਆ, ਜਿਥੋਂ ਉਹ ਜ਼ਿਲ੍ਹੇ ਵਿਚੋਂ ਭੱਜਣ ਦੀ ਕੋਸ਼ਿਸ ਕਰ ਰਹੇ ਸਨ। ਮਨਕਰਨ ਦਿਉਲ ਜੋ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਦਾ ਬਹੁਤ ਕਰੀਬੀ ਹੈ ਅਨੇਕਾਂ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਦੀ ਸ਼ਮੂਲੀਅਤ ਜੀ.ਆਰ.ਪੀ.ਜਲੰਧਰ ਵਿਖੇ ਦਰਜ ਐਫ.ਆਈ.ਆਰ. ਨੰਬਰ 32/25 ਅਤੇ ਪੁਲਿਸ ਸਟੇਸ਼ਨ ਛੇਹਰਟਾ, ਅੰਮ੍ਰਿਤਸਰ ਵਿਖੇ ਕਈ ਧਾਰਾਵਾਂ, ਕਤਲ ਕੇਸ ਅਤੇ ਆਰਮਜ਼ ਐਕਟ ਵਿੱਚ ਦਰਜ ਐਫ.ਆਈ.ਆਰ. ਨੰਬਰ 193 ਵਿੱਚ ਵੀ ਹੈ। ਅਪਰੇਸ਼ਨ ਦੌਰਾਨ ਪੁਲਿਸ ਵਲੋਂ ਦੋਸ਼ੀਆਂ ਪਾਸੋਂ ਇਕ ਵਿਦੇਸ਼ ਮਾਰਕਾ 9 ਐਮਐਮ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਨੇ ਦੱਸਿਅ ਕਿ ਇਹ ਗ੍ਰਿਫ਼ਤਾਰੀਆਂ ਜਲੰਧਰ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਸਗੰਠਿਤ ਅਪਰਾਧਾਂ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਅਪਰਾਧਿਕ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਵੇਗਾ ਕਿਸੇ ਵੀ ਵਿਅਕਤੀ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ।