ਜਲੰਧਰ ਬਾਈਪਾਸ ’ਤੇ ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਲਈ ਲੱਗਾ ਸ਼ੀਸ਼ਾ ਪੱਥਰ ਮਾਰ ਕੇ ਤੋੜਿਆ, Lady ਗ੍ਰਿਫ਼ਤਾਰ
ਸੀਸੀਟੀਵੀ ਫੁਟੇਜ ਵਿੱਚ ਸਵੇਰੇ 6:57 ਵਜੇ ਦੀ ਘਟਨਾ ਕੈਦ; ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ
ਸੁਖਮਿੰਦਰ ਭੰਗੂ
ਲੁਧਿਆਣਾ 30 ਅਕਤੂਬਰ 2026
ਲੁਧਿਆਣਾ: ਜਲੰਧਰ ਬਾਈਪਾਸ ਸਥਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੇ ਆਲੇ-ਦੁਆਲੇ ਸੁਰੱਖਿਆ ਲਈ ਲਗਾਏ ਗਏ ਸ਼ੀਸ਼ੇ ਨੂੰ ਪੱਥਰ ਮਾਰ ਕੇ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ’ਤੇ ਸਾਹਮਣੇ ਆਇਆ ਕਿ ਅੱਜ ਸਵੇਰੇ ਕਰੀਬ 6 ਵੱਜ ਕੇ 57 ਮਿੰਟ ’ਤੇ ਇੱਕ ਮਹਿਲਾ ਬੁੱਤ ਦੇ ਆਲੇ-ਦੁਆਲੇ ਘੁੰਮ ਰਹੀ ਸੀ। ਇਸ ਦੌਰਾਨ ਉਸ ਨੇ ਉੱਥੋਂ ਇੱਕ ਪੱਥਰ ਚੁੱਕ ਕੇ ਬਾਬਾ ਸਾਹਿਬ ਦੇ ਬੁੱਤ ਦੀ ਸੁਰੱਖਿਆ ਲਈ ਲਗਾਏ ਗਏ ਸ਼ੀਸ਼ੇ ’ਤੇ ਮਾਰਿਆ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਡੀਸ਼ਨਲ ਡਿਪਟੀ ਕਮਿਸ਼ਨਰ ਪੁਲਿਸ 1 ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਪਿੱਛੇ ਕੀ ਕਾਰਨ ਸਨ, ਇਸ ਬਾਰੇ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
- Download Babushahi App
-
-