ਜ਼ਿਲ੍ਹਾ ਸਿਹਤ ਅਫਸਰ ਬਠਿੰਡਾ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਦਾ ਜਾਇਜ਼ਾ
ਅਸ਼ੋਕ ਵਰਮਾ
ਗੋਨਿਆਣਾ,06 ਨਵੰਬਰ 2026 : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਅਨਿਲ ਗੋਇਲ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਸਿਹਤ ਅਫ਼ਸਰ ਡਾ: ਊਸ਼ਾ ਗੋਇਲ ਨੇ ਅੱਜ ਸਥਾਨਕ ਸੀ.ਐਚ.ਸੀ. ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ—ਵੱਖ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਡਾ: ਗੋਇਲ ਨੇ ਇਸ ਮੌਕੇ ਸੀ.ਐਚ.ਸੀ. ਦੇ ਪ੍ਰਬੰਧਾਂ *ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਦੱਸਿਆ ਕਿ ਇਹ ਸੰਸਥਾ ਵਿੱਚ ਜੱਚਾ—ਬੱਚਾ ਮਾਹਿਰ, ਬੱਚਾ ਰੋਗ ਮਾਹਿਰ, ਐਮ.ਡੀ. ਮੈਡੀਸਨ ਅਤੇ ਸਰਜਨ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਇਸ ਸੰਸਥਾ ਤੋਂ ਪੂਰੀਆਂ ਸਿਹਤ ਸਹੂਲਤਾਂ ਪ੍ਰਾਪਤ ਕਰ ਰਹੇ ਹਨ।
- Download Babushahi App
-
-